ਸੰਜੀਵ ਸੂਦ
- ਕਿਹਾ ਮੁਸਲਿਮ ਨਹੀਂ ਹੋ ਸਕਦੇ ਅਜਿਹੇ ਬਿਆਨਾਂ ਨਾਲ ਕਦੇ ਖਤਮ
ਲੁਧਿਆਣਾ, 30 ਅਕਤੂਬਰ 2020 - ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋ ਵੱਲੋਂ ਬੀਤੇ ਦਿਨੀਂ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਲਗਾਤਾਰ ਮੁਸਲਮਾਨਾਂ ਦੇ ਵਿਚ ਵਿਰੋਧ ਵੱਧਦਾ ਜਾ ਰਿਹਾ ਹੈ ਇਸ ਨੂੰ ਲੈ ਕੇ ਅੱਜ ਲੁਧਿਆਣਾ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਫਰਾਂਸ ਸਰਕਾਰ ਅਤੇ ਰਾਸ਼ਟਰਪਤੀ ਦੇ ਖ਼ਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਫਰਾਂਸ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਕਿਹਾ ਗਿਆ ਕੇ ਯੂਰਪੀਅਨ ਦੇਸ਼ ਸ਼ੁਰੂ ਤੋਂ ਹੀ ਮੁਸਲਿਮ ਭਾਈਚਾਰੇ ਦੇ ਵਿਰੋਧੀ ਰਹੇ ਹਨ ਅਤੇ ਫਰਾਂਸ ਸਰਕਾਰ ਵੱਲੋਂ ਜੋ ਬਿਆਨਬਾਜੀ ਮੁਸਲਿਮ ਭਾਈਚਾਰੇ ਲਈ ਕੀਤੀ ਗਈ ਹੈ ਉਹ ਬੇਹੱਦ ਮੰਦਭਾਗੀ ਹੈ।
ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਉੱਲ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕੇ ਫਰਾਂਸ ਸਰਕਾਰ ਅਤੇ ਰਾਸ਼ਟਰਪਤੀ ਵੱਲੋਂ ਜੋ ਬਿਆਨ ਦਿੱਤਾ ਗਿਆ ਉਹ ਬੇਹੱਦ ਨਿੰਦਣਯੋਗ ਹੈ ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰੇਗਾ। ਜਿਸ ਕਰਕੇ ਉਨ੍ਹਾਂ ਵੱਲੋਂ ਅੱਜ ਇਹ ਰੋਸ ਜਤਾਇਆ ਗਿਆ ਹੈ ਅਤੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਚ ਦਖ਼ਲ ਅੰਦਾਜ਼ੀ ਕਰਕੇ ਫਰਾਂਸ ਸਰਕਾਰ ਨਾਲ ਰਾਫਤਾ ਕਾਇਮ ਕਰੇ ਅਤੇ ਅਜਿਹੀਆਂ ਬਿਆਨਬਾਜ਼ੀਆਂ ਤੋਂ ਉਹ ਕਿਨਾਰਾ ਕਰਨ ਅਤੇ ਮੁਸਲਿਮ ਭਾਈਚਾਰੇ ਤੋਂ ਮਾਫੀ ਮੰਗਣ, ਮੁਹੰਮਦ ਉਸਮਾਨ ਨੇ ਕਿਹਾ ਕਿ ਫਰਾਂਸ ਸਰਕਾਰ ਆਪਣੇ ਕੰਮ ਤੋਂ ਮਤਲਬ ਹੈ ਮੁਸਲਿਮ ਭਾਈਚਾਰੇ ਦੇ ਅੰਦਰੂਨੀ ਮਾਮਲਿਆਂ ਦਖ਼ਲ ਅੰਦਾਜ਼ੀ ਨਾ ਕਰੇ।