ਪਰਵਿੰਦਰ ਸਿੰਘ ਕੰਧਾਰੀ
- ਕਿਸਾਨਾਂ ਦੇ ਖੇਤਾਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਮਸ਼ੀਨਾਂ ਦਾ ਟਰਾਇਲ ਕਰਕੇ ਕੀਤਾ ਜਾ ਰਿਹਾ ਹੈ ਜਾਗਰੂਕ
- ਪਰਾਲੀ ਖੇਤਾਂ ਵਿੱਚ ਰਲਾਉਣ ਨਾਲ ਜਮੀਨ ਦੇ ਖੁਰਾਕੀ ਤੱਥ ਅਤੇ ਝਾੜ ਵਿੱਚ ਹੁੰਦਾ ਹੈ ਵਾਧਾ-ਡਾ. ਰੋੋਡੇ
ਫਰੀਦਕੋਟ, 30 ਅਕਤੂਬਰ 2020 - ਜਿੱਥੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਪਰਾਲੀ ਨੂੰ ਵੱਖ ਵੱਖ ਤਰੀਕਿਆਂ ਨਾਲ ਖੇਤਾਂ ਵਿੱਚ ਹੀ ਖਪਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ, ਖਾਦਾਂ, ਕੀਟਨਾਸ਼ਕਾਂ ਦੀ ਘੱਟ ਵਰਤੋੋਂ ਕਰਨ ਅਤੇ ਖੁਦ ਅਤੇ ਜੰਗਲੀ ਜੀਵ ਜੰਤੂਆਂ, ਬਨਸਪਤੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਅਪੀਲਾਂ ਤਹਿਤ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋੋਗ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਰੀਦਕੋੋਟ ਵੱਲੋੋਂ ਜਿਲ੍ਹੇ ਦੇ ਕਿਸਾਨਾਂ ਨੂੰ ਵੱਖ ਵੱਖ ਤਰੀਕਿਆਂ ਨਾਲ ਪਰਾਲੀ ਜਾਂ ਝੋੋਨੇ ਦੀ ਹੋੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਹੀ ਰਲਾਉਣ ਲਈ ਵੱਡੀ ਪੱਧਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ।
ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਹਰਨੇਕ ਸਿੰਘ ਰੋਡੇ ਨੇ ਦੱਸਿਆ ਕਿ ਝੋੋਨੇ ਦੀ ਕਟਾਈ ਤੋੋਂ ਪਹਿਲਾਂ ਹੀ ਵਿਭਾਗ ਵੱਲੋੋਂ ਇਸ ਸਬੰਧ ਵਿੱਚ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਸੈਮੀਨਾਰਾਂ, ਕਿਸਾਨ ਰੈਲੀਆਂ ਆਦਿ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਸੀ। ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਕਿਸਾਨਾਂ ਵੱਲੋੋਂ ਜਿ਼ਆਦਾ ਪਰਾਲੀ ਨੂੰ ਜ਼ਮੀਨ ਵਿੱਚ ਖਪਾਇਆ ਜਾ ਰਿਹਾ ਹੈ ਜਾਂ ਫਿਰ ਬੇਲਰ ਰਾਹੀਂ ਗੱਠਾਂ ਬਣਾ ਕੇ ਉਸ ਨੂੰ ਜਿਲ੍ਹੇ ਦੇ ਪਿੰਡ ਸੇਢਾ ਸਿੰਘ ਵਾਲਾ ਵਿਖੇ ਲੱਗੇ ਬਿਜਲੀ ਪਲਾਟ ਵਿੱਚ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋੋਂ ਪਿਛਲੇ ਕੁਝ ਦਿਨਾਂ ਤੋੋਂ ਝੋੋਨੇ ਦੀ ਕਟਾਈ ਉਪਰੰਤ ਵੱਖ ਵੱਖ ਬਲਾਕਾਂ, ਪਿੰਡਾਂ ਵਿੱਚ ਹੈਪੀ ਸੀਡਰ, ਸੁਪਰ ਸੀਡਰ, ਪਲਾਓ, ਮਲਚਰ ਆਦਿ ਵਿਧੀਆਂ ਦਾ ਟਰੈਲ ਕਰਕੇ ਕਿਸਾਨਾਂ ਨੂੰ ਇਨ੍ਹਾਂ ਵਿਧੀਆਂ ਰਾਹੀਂ ਪਰਾਲੀ ਨੂੰ ਖੇਤਾਂ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਵੱਡੀ ਪੱਧਰ ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਇਸ ਮੁਹਿੰਮ ਦਾ ਕਿਸਾਨਾਂ ਵੱਲੋੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਕਣਕ ਦੀ ਬਿਜਾਈ ਲਈ ਇਨ੍ਹਾਂ ਨਵੀਆਂ ਤਕਨੀਕਾਂ ਨੂੰ ਅਪਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਿੰਡ ਸਰਾਵਾਂ ਦੇ ਕਿਸਾਨ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਪਿੰਡ ਹਰਦਿਆਲੇਆਣਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਟਰਾਇਲ ਕੀਤਾ ਗਿਆ ਅਤੇ ਉਨ੍ਹਾਂ ਵੱਲੋੋਂ ਆਪਣੇ ਸਾਰੀ ਫਸਲ ਇਨ੍ਹਾਂ ਤਕਨੀਕਾਂ ਰਾਹੀਂ ਬੀਜਣ ਦੀ ਹਾਮੀ ਭਰੀ ਗਈ।