← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ 30 ਅਕਤੂਬਰ 2020 - ਸਿੱਖਿਆ ਵਿਭਾਗ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਵਜੋਂ ਤਾਇਨਾਤ ਰਹੇ ਹਰਦੀਪ ਸਿੰਘ ਤੱਗੜ ਅਤੇ ਲੈਕਚਰਾਰ ਭੌਤਿਕ ਵਿਗਿਆਨ ਮਨਿੰਦਰ ਕੌਰ ਅੱਜ ਆਪਣੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋ ਗਏ ਹਨ। ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਨੋ ਉਚ ਅਧਿਕਾਰੀ ਬਠਿੰਡਾ ਸਰਕਾਰੀ ਸਕੂਲਾਂ ਵਿੱਚ ਮੁੱਢਲੀ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਵਿਭਾਗ ਦੇ ਇਹਨਾਂ ਅਹੁਦਿਆਂ ਤੱਕ ਪੁੱਜੇ ਰਹੇ ਹਨ। ਬੁਲਾਰੇ ਅਨੁਸਾਰ ਇਹਨਾਂ ਦੋਵੇਂ ਉੱਚ ਅਧਿਕਾਰੀਆਂ ਨੇ ਆਪਣੀ ਉੱਚ ਸਿੱਖਿਆ ਵੀ ਸਰਕਾਰੀ ਕਾਲਜ ਅਤੇ ਸਰਕਾਰੀ ਯੂਨੀਵਰਸਿਟੀ ਪਟਿਆਲਾ ਚੋਂ ਪ੍ਰਾਪਤ ਕੀਤੀ। ਮੈਡਮ ਮਨਿੰਦਰ ਕੌਰ ਲੈਕਚਰਾਰ ਭੌਤਿਕ ਵਿਗਿਆਨ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਰੁਲਦੂ ਸਿੰਘ ਵਾਲਾ, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬਠਿੰਡਾ ’ਚ ਬਤੌਰ ਲੈਕਚਰਾਰ ਨਿਯੁਕਤ ਰਹੇ। ਸਿੱਖਿਆ ਵਿਭਾਗ ਵੱਲੋਂ ਤਰੱਕੀ ਦੇਣ ਤੇ ਮਨਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਗੋਨਿਆਣਾ ਅਤੇ ਮੁਲਤਾਨੀਆਂ ਵਿਖੇ ਪ੍ਰਿੰਸੀਪਲ ਵਜੋਂ ਸੇਵਾ ਨਿਭਾਈ। ਪਿੱਛੇ ਜਿਹੇ ਉਹਨਾਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਬਠਿੰਡਾ ਨਿਯੁਕਤ ਕੀਤਾ ਗਿਆ ਸੀ।
Total Responses : 267