ਗੁਰਪ੍ਰੀਤ ਸਿੰਘ ਮੰਡਿਆਣੀ
ਮੋਗਾ, 30 ਅਕਤੂਬਰ 2020 - ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿੱਥੇ ਵੱਡੇ ਪੱਧਰ ਉੱਤੇ ਰੋਜ਼ਗਾਰ ਮੇਲਿਆਂ ਜਰੀਏ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਵੀ ਹਰ ਪੱਖ ਤੋਂ ਸਹਾਇਤਾ ਪ੍ਰਦਾਨ ਕਰਵਾਈ ਜਾ ਰਹੀ ਹੈ। ਨੌਜਵਾਨਾਂ ਨੂੰ ਵੱਖ ਵੱਖ ਸਰਕਾਰੀ ਸਰਕਾਰੀ ਲੋਨ ਸਕੀਮਾਂ ਜਰੀਏ ਇਹ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਆਪਣਾ ਰੋਜ਼ਗਾਰ ਸਥਾਪਿਤ ਕਰਨ ਨਾਲ ਇੱਕ ਬੇਰੋਜ਼ਗਾਰ ਨੌਜਵਾਨ ਆਪਣੇ ਨਾਲ ਨਾਲ ਹੋਰਨਾਂ ਲਈ ਵੀ ਰੋਜ਼ਗਾਰ ਦੇ ਵਧੀਆ ਮੌਕੇ ਪੈਦਾ ਕਰ ਸਕਦਾ ਹੈ, ਜਿਸ ਮਕਸਦ ਤਹਿਤ ਸਰਕਾਰ ਵੱਲੋਂ ਸਵੈ ਰੋਜ਼ਗਾਰ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿੳਰੋ ਮੋਗਾ ਦੇ ਸੀ.ਈ.ੳ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸ਼ੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨੋਜਵਾਨਾਂ ਨੂੰ ਸਵੈਂ ਰੋਜ਼ਗਾਰ ਪ੍ਰਤੀ ਪ੍ਰੇਰਿਤ ਕਰਨ ਲਈ ਬਹੁਤ ਸਾਰੀਆਂ ਸਕੀਮਾਂ ਅਧੀਨ ਸਬਸਿਡੀ ਯੁਕਤ ਅਤੇ ਆਸਾਨ ਕਿਸ਼ਤਾਂ ਵਾਲੇ ਲੋਨ ਮੁਹੱਈਆ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋ ਸਬਸਿਡੀ ਦੇ ਤਹਿਤ ਸਵੈਂ ਰੋਜ਼ਗਾਰ ਲਈ ਅਰਜੀਆਂ ਲਈਆਂ ਜਾ ਰਹੀਆਂ ਹਨ, ਜਿਨਾਂ ਵਿੱਚ ਪ੍ਰਮੱੁਖ ਪ੍ਰਧਾਨ ਮੰਤਰੀ ਰੋਜ਼ਗਾਰ ਉਤਪੱਤੀ ਸਕੀਮ ਮੁਦਰਾ ਯੋਜਨਾ, ਸਟੈਡਅਪ ਇੰਡੀਆਂ ਆਦਿ ਸਕੀਮਾਂ ਹਨ, ਜਿਨਾਂ ਅਧੀਨ ਪ੍ਰਾਰਥੀ ਸਵੈਂ ਰੋਜ਼ਗਾਰ ਲੋਨ ਲਈ ਅਪਲਾਈ ਕਰ ਸਕਦੇ ਹਨ। ਜਿਹੜੇ ਪ੍ਰਾਰਥੀ ਸਵੈਂ ਰੋਜ਼ਗਾਰ ਅਪਣਾਉਣਾ ਚਾਹੁੰਦੇ ਹਨ ਉਹ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਆਪਣੀਆਂ ਅਰਜੀਆਂ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰ. 62392-66860 ਤੇ ਸਪੰਰਕ ਵੀ ਕੀਤਾ ਜਾ ਸਕਦਾ ਹੈ।