← ਪਿਛੇ ਪਰਤੋ
20 ਲੱਖ ਰੁਪਏ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਘਰੋਂ ਕੱਢਿਆ ਪੁਲਿਸ ਨੇ ਕੀਤਾ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖਿਲਾਫ ਮਾਮਲਾ ਦਰਜ ਫਿਰੋਜ਼ਪੁਰ, 31 ਅਕਤੂਬਰ 2020 - ਵਿਆਹੁਤਾ ਨੂੰ ਘੱਟ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਅਤੇ 20 ਲੱਖ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਘਰੋਂ ਕੱਢਣ ਦੇ ਦੋਸ਼ ਵਿਚ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਮਰਜੀਤ ਕੌਰ ਉਰਫ ਰੀਤ ਉਰਫ ਗੁੱਡੂ ਪੁੱਤਰੀ ਮੇਜਰ ਸਿੰਘ ਵਾਸੀ ਸਮਾਧੀ ਰੋਡ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੇ ਮਾਪਿਆਂ ਨੇ ਉਸ ਦਾ ਵਿਆਹ ਦੋਸ਼ੀ ਭੁਪਿੰਦਰ ਕੁਮਾਰ ਉਰਫ ਰਿੰਕੂ ਪੁੱਤਰ ਰਣਵੀਰ ਮਹਿੰਦਰ ਨਾਲ ਮਿਤੀ 24 ਫਰਵਰੀ 2014 ਨਾਲ ਕੀਤਾ ਸੀ। ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਮਾਪਿਆਂ ਨੇ ਵਿਆਹ ਸਮੇਂ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਸੀ। ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਘੱਟ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਤੇ 20 ਲੱਖ ਰੁਪਏ ਦੀ ਮੰਗ ਕਰਦੇ ਸਨ ਜੋ ਮੰਗ ਪੂਰੀ ਨਾ ਹੋਣ 'ਤੇ ਦੋਸ਼ੀਅਨ ਨੇ ਉਸ ਨੂੰ ਤੇ ਉਸ ਦੇ ਲੜਕੇ ਅਨਾਹਤ ਮੈਮਨ ਨੂੰ ਘਰੋਂ ਕੱਢ ਦਿੱਤਾ ਤੇ ਉਸ ਦਾ ਇਸਤਰੀ ਧੰਨ ਖੁਰਦ ਬੁਰਦ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਿਆਹੁਤਾ ਦੇ ਪਤੀ ਭੁਪਿੰਦਰ ਕੁਮਾਰ, ਸਹੁਰਾ ਰਣਵੀਰ ਮਹਿੰਦਰ ਪੁੱਤਰ ਘਣਾ ਨੰਦ ਅਤੇ ਸੱਸ ਚੰਦਰ ਕਾਂਤਾ ਪਤਨੀ ਰਣਵੀਰ ਮਹਿੰਦਰ ਵਾਸੀਅਨ ਪਿੰਡ ਠੀਕਰੀਵਾਲਾ ਥਾਣਾ ਬਰਨਾਲਾ, ਜ਼ਿਲ੍ਹਾ ਬਰਨਾਲਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 939