ਮਨਪ੍ਰੀਤ ਸਿੰਘ ਜੱਸੀ
- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕੀਤੀ ਸ਼ਿਰਕਤ
- ਭਗਵਾਨ ਵਾਲਮੀਕਿ ਸਰਕਾਰੀ ਆਈ.ਟੀ.ਆਈ. ਦਾ ਕੀਤਾ ਉਦਘਾਟਨ
- ਮੁੱਖ ਮੰਤਰੀ ਨੇ ਵਾਲਮੀਕਿ ਤੀਰਥ ਲਈ ਜਾਰੀ ਕੀਤੇ 53 ਕਰੋੜ ਰੁਪਏ
ਰਾਮ ਤੀਰਥ, 31 ਅਕਤੂਬਰ 2020 - ਜਿਥੇ ਪੂਰੇ ਦੇਸ਼ ਵਿਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਅਤੇ ਵਾਲਮੀਕਿ ਭਾਈਚਾਰੇ ਵੱਲੋਂ ਸੂਬੇ ਦੇ ਵੱਖ ਵੱਖ ਇਲਾਕਿਆਂ ਵਿਚ ਨਗਰ ਕੀਰਤਨ ਕੱਢੇ ਜਾ ਰਹੇ ਹਨ , ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਕ ਸਮਾਗਮ ਰਾਮ ਤੀਰਥ ( ਅੰਮ੍ਰਿਤਸਰ ) ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕਰਵਾਇਆ ਗਿਆ।
ਜਿੱਥੇ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ , ਜਸਬੀਰ ਸਿੰਘ ਡਿੰਪਾ , ਵਿਧਾਇਕ ਡਾ ਰਾਜ ਕੁਮਾਰ ਵੇਰਕਾ , ਵਿਧਾਇਕ ਸੁਨੀਲ ਦੱਤੀ , ਇੰਦਰਬੀਰ ਸਿੰਘ ਬੁਲਾਰੀਆ , ਸੁਖਵਿੰਦਰ ਸਿੰਘ ਡੈਨੀ , ਸੰਤੋਖ ਸਿੰਘ ਭਲਾਈਪੁਰ , ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ , ਮੈਡਮ ਮਮਤਾ ਦੱਤਾ ਤੇ ਹੋਰ ਕਈ ਵਾਲਮੀਕਿ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ । ਵੱਖ ਵੱਖ ਆਗੂਆਂ ਤੇ ਨੇਤਾਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਮੁੱਚੇ ਸੰਸਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਲੱਖ ਲੱਖ ਵਧਾਈ ਦਿੰਦੇ ਹਨ । ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 53 ਕਰੋੜ ਰੁਪਏ ਵਾਲਮੀਕਿ ਤੀਰਥ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਹਨ।