ਦੀਪਕ ਜੈਨ
ਜਗਰਾਓਂ, 31 ਅਕਤੂਬਰ 2020 - ਅੱਜ ਦਫਤਰ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਨੇੜੇ ਘੰਟਾ ਘਰ ਵਿਖੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸੋਨੀ ਗਾਲਿਬ ਦੀ ਅਗਵਾਈ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦਾ ਸ਼ਰਧਾਂਜਲੀ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ, ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸੋਨੀ ਗਾਲਿਬ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਕਾਰਨ ਹੀ ਦੇਸ਼ ਵਿੱਚ ਲੋਕ ਅਮਨ ਅਤੇ ਸ਼ਾਂਤੀ ਨਾਲ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਗਾਂਧੀ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਲੀਦਾਨ ਦਿੱਤਾ।ਇਸ ਮੌਕੇ ਸੋਨੀ ਗਾਲਿਬ ਵੱਲੋਂ ਭਗਵਾਨ ਬਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਵਧਾਈ ਦਿੰਦਿਆਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਵੀ ਮਨਾਇਆ ਗਿਆ।