← ਪਿਛੇ ਪਰਤੋ
ਬੀਬੀ ਜਤਿੰਦਰ ਕੌਰ ਰੰਧਾਵਾ ਨੇ ਸਵਿੰਦਰ ਸਿੰਘ ਕਾਹਲੋਂ ਨੂੰ ਦਿਤੀ ਸ਼ਰਧਾਂਜਲੀ ਕ੍ਰਿਸ਼ਨ ਚੰਦਰ ਪਠਾਨਕੋਟ, 28 ਮਾਰਚ 2024 : ਅੱਜ ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਹਲਕਾ ਵਿਧਾਇਕ ਡੇਰਾ ਬਾਬਾ ਨਾਨਕ ਨੇ ਕੁਝ ਦਿਨ ਪਹਿਲਾਂ ਹੋਏ ਸਵਿੰਦਰ ਸਿੰਘ ਕਾਹਲੋਂ ਜੀ ਦੇਹਾਂਤ ਤੇ ਅੱਜ ਗੁਰਦੁਆਰਾ ਪਰਮ ਹੰਸ ਬਾਬਾ ਠਾਕੁਰ ਸਿੰਘ ਧੀਦੋਵਾਲ ਵਿਖੇ ਨਤਮਸਤਕ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਗੁਰਬਾਣੀ ਦਾ ਵੈਰਾਗਮਈ ਕੀਰਤਨ ਸਰਵਣ ਕੀਤਾ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਤੇ ਪਿਛੇ ਰਹਿ ਗਏ ਪਰਿਵਾਰ ਨੂੰ ਇਹ ਅਕਿਹ ਅਤੇ ਅਸਿਹ ਭਾਣਾ ਮੰਨਣ ਦਾ ਬਲ ਬਖਸ਼ਣ।
Total Responses : 942