ਸਵੀਪ ਸਬੰਧੀ ਕੈਂਪ ਲਗਾਇਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਮਾਰਚ,2024 - ਸਕੂਲ ਆਫ ਐਮੀਨੈਂਸ ਲਾਡੋ ਵਾਲੀ ਰੋਡ ਵਿਖੇ ਸਵੀਪ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮਾਪਿਆਂ ਨੇ ਚੋਣ ਕਮਿਸ਼ਨ ਦੀ ਇਸ ਮੁਹਿੰਮ ਦੀ ਬੜੀ ਸ਼ਲਾਘਾ ਕੀਤੀ ਅਤੇ ਉਹਨਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਚੋਣਾਂ ਵਿੱਚ ਵੱਧ ਚੜ ਕੇ ਭਾਗ ਲੈਣਗੇ ਅਤੇ ਆਪਣੇ ਆਸ ਪੜੋਸ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨਗੇ ਇਸ ਮੌਕੇ ਸਹਾਇਕ ਨੋਡਲ ਅਫਸਰ ਸਵੀਪ ਮਨਜੀਤ ਮੈਨੀ, ਨੋਡਲ ਅਫਸਰ ਸਵੀਪ ਚੰਦਰਸ਼ੇਖਰ ਅਤੇ ਦਾਊਦ ਆਲਮ, ਸਕੂਲ ਨੋਡਲ ਅਫ਼ਸਰ ਸ੍ਰੀਮਤੀ ਸਵਿਤਾ , ਸੁਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਆਦਿ ਅਧਿਆਪਕ ਮੌਜੂਦ ਰਹੇ।