ਪੰਜਾਬ ਪੈਨਸ਼ਨਰਜ਼ ਯੂਨੀਅਨ ਦਾ ਸੂਬਾਈ ਡੈਲੀਗੇਟ ਇਜਲਾਸ ਜਲੰਧਰ ਵਿਖੇ 18 ਅਪ੍ਰੈਲ ਨੂੰ
- ਸੂਬਾ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ : ਚਰਨ ਸਿੰਘ ਸਰਾਭਾ
ਕੋਟਕਪੂਰਾ, 16 ਅਪ੍ਰੈਲ 2024 :- ਪੰਜਾਬ ਪੈਨਸਨਰਜ ਯੂਨੀਅਨ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 , ਸੈਕਟਰ 22 ਬੀ, ਚੰਡੀਗੜ੍ਹ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾਈ ਚੇਅਰਮੈਨ ਗੁਰਦੀਪ ਸਿੰਘ ਮੋਤੀ, ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ, ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਅਵਤਾਰ ਸਿੰਘ ਗਗੜਾ, ਐਡੀਸ਼ਨਲ ਜਨਰਲ ਸਕੱਤਰ ਸੱਤਪਾਲ ਗੁਪਤਾ, ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪਿ੍ਰਤਪਾਲ ਸਿੰਘ, ਸੂਬਾ ਸਲਾਹਕਾਰ ਬਲਦੇਵ ਸਿੰਘ ਸਹਿਦੇਵ, ਸੂਬਾਈ ਆਗੂ ਮਨਜੀਤ ਸਿੰਘ ਗਿੱਲ, ਜਗਤਾਰ ਸਿੰਘ ਭੁੰਗਰਨੀ ਅਤੇ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਪੰਜਾਬ ਪੈਨਸਨਰਜ ਯੂਨੀਅਨ ਦਾ ਸੂਬਾਈ ਡੈਲੀਗੇਟ ਇਜਲਾਸ 18 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਠੀਕ 11:00 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ , ਨੇੜੇ ਬੱਸ ਸਟੈਂਡ ਜਲੰਧਰ ਵਿਖੇ ਕੀਤਾ ਜਾ ਰਿਹਾ ਹੈ।
ਉਹਨਾਂ ਅੱਗੇ ਦੱਸਿਆ ਕਿ ਇਜਲਾਸ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵਲੋਂ ਵੱਡੇ ਪੱਧਰ ’ਤੇ ਵੱਖ-ਵੱਖ ਵਿਭਾਗਾਂ ਦਾ ਨਿੱਜੀਕਰਨ ਕਰਨ, ਪੁਰਾਣੀ ਪੈਨਸਨ ਸਕੀਮ ਬਹਾਲ ਨਾ ਕਰਨ, ਲੇਬਰ ਕਾਨੂੰਨਾਂ ’ਚ ਮਜਦੂਰ ਵਿਰੋਧੀ ਸੋਧਾਂ ਕਰਕੇ ਮੁਲਾਜਮਾਂ ਤੇ ਮਜਦੂਰਾਂ ਦੇ ਹੱਕਾਂ ਤੇ ਡਾਕਾ ਮਾਰਨ, ਇਸ ਦੇ ਨਾਲ ਇਹ ਵੀ ਵਰਨਨ ਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਵੀ ਪੈਨਸਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਤਿੰਨ ਕਿਸਤਾਂ 12 ਫੀਸਦੀ ਨਾ ਦੇਣ, ਪੰਜਾਬ ਦੇ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸ਼ਾਂ ਅਨੁਸਾਰ ਜਨਵਰੀ 2016 ਤੋਂ 30 ਜੂਨ 21 ਤੱਕ ਦਾ ਲਮਕ ਅਵਸਥਾ ਵਿੱਚ ਪਿਆ ਬਕਾਇਆ ਨਾ ਦੇਣਾ, ਪੈਂਨਸਨਰ ਸੋਧ ਗੁਣਾਕ 2.59 ਲਾਗੂ ਨਾ ਕਰਨ, ਮੈਡੀਕਲ ਭੱਤੇ ’ਚ ਵਾਧਾ ਨਾ ਕਰਨ ਤੇ ਇਸ ਦੇ ਉਲਟ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਟੈਕਸ ਦੇ ਰੂਪ ’ਚ ਜਜੀਆ ਟੈਕਸ ਲਾਉਣਾ ਆਦਿ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਆ ਰਹੀਆਂ ਲੋਕ ਸਭਾ ਚੋਣਾਂ ’ਚ ਆਪਣੇ ਵੋਟ ਦੇ ਲੋਕਤੰਤਰੀ ਹੱਕ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਬੰਧੀ ਪੈਨਸ਼ਨਰਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਲੋਕ ਵਿਰੋਧੀ ਸਕਤੀਆਂ ਨੂੰ ਸਬਕ ਸਿਖਾਉਣ ਅਤੇ ਮਾਤ ਦੇਣ ਸਬੰਧੀ ਫੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਪੈਨਸਨਰਜ ਯੂਨੀਅਨ ਦੀ ਨਵੀਂ ਸੂਬਾ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ।