ਫਲਾਈਵਿੰਗਜ਼ ਪਲੇਅ ਵੇਅ ਸਕੂਲ'ਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 17 ਅਪ੍ਰੈਲ2024- ਫਲਾਈਵਿੰਗਜ਼ ਪਲੇਅ ਵੇਅ ਸਕੂਲ ਵਿੱਚ ਸਕੂਲ ਦੇ ਪ੍ਰਬੰਧਕ ਰਜਨੀ ਅਰੌੜਾ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ, ਉਪਰੰਤ ਬੱਚਿਆਂ ਨੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ, ਜਿਸ ਦੌਰਾਨ ਉਨ੍ਹਾਂ ਵਿਸਾਖੀ ਦੇ ਤਿਉਹਾਰ ਨਾਲ ਸੰਬੰਧਤ ਗੀਤਾਂ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਇਸ ਮੌਕੇ ਤੇ ਰਜਨੀ ਅਰੌੜਾ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਅਤੇ ਗੁਰੂ ਦੀ ਦਿੱਤੀ ਸਿੱਖਿਆ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਫਲਾਈਵਿੰਗਜ਼ ਪਲੇਅ ਵੇਅ ਸਕੂਲ ਵਿੱਚ ਹਰੇਕ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਬੱਚਿਆਂ ਨੂੰ ਤਿਉਹਾਰ ਦੇ ਇਤਿਹਾਸ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ।