ਓਰੇਨ ਸਕੂਲ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ
ਰੂਪਨਗਰ, 18 ਅਪ੍ਰੈਲ: ਲੋਕ ਸਭਾ ਚੋਣਾਂ-2024 ਨੂੰ ਮੱਦੇ ਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ. ਕਮ ਸਹਾਇਕ ਚੋਣ ਅਫਸਰ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਇਨ੍ਹਾਂ ਗਤੀਵਿਧੀਆ ਤਹਿਤ ਅੱਜ ਓਰੇਨ ਸਕੂਲ ਆਫ ਹੇਅਰ, ਸਕਿਨ ਐਂਡ ਮੈਅਕਪ ਅਤੇ ਜੋਮਸ ਇੰਸਟੀਚਿਊਟ ਆਫ ਬਿਊਟੀ ਐਂਡ ਵੈਲਨੈਸ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ ਤੇ ਮਹਿਲਾ ਵੋਟਰਾਂ ਨਾਲ ਸੰਪਰਕ ਕੀਤਾ ਗਿਆ।
ਇਸ ਦੌਰਾਨ ਅਸਿਸਟੈਂਟ ਨੋਡਲ ਅਫਸਰ ਵਰਿੰਦਰ ਸਿੰਘ ਅਤੇ ਪੁਨੀਤ ਸਿੰਘ ਲਾਲੀ ਵੱਲੋਂ ਮਹਿਲਾ ਵੋਟਰਾਂ ਨੂੰ ਨਵੀਂ ਵੋਟ ਬਣਾਉਣ ਦੀ ਪ੍ਰਕਿਰਿਆ ਤੋ ਜਾਣੂ ਕਰਵਾਇਆ ਗਿਆ ਅਤੇ ਇੱਕ ਜੂਨ ਨੂੰ ਸਮੇਤ ਪਰਿਵਾਰ ਬਿਨਾਂ ਕਿਸੇ ਲਾਲਚ ,ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਪਣੇ ਰੁਝੇਵਿਆਂ ਵਿੱਚੋਂ ਕੁਝ ਸਮਾਂ ਕੱਢ ਕੇ ਵੋਟ ਪਾਉਣ ਦੀ ਅਪੀਲ ਕੀਤੀ ਗਈ।