ਰੇਲੂ ਕਲੇਸ਼ ਦੇ ਕਾਰਨ 48 ਸਾਲਾ ਔਰਤ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
ਜਗਰਾਓਂ, 26 ਅਪ੍ਰੈਲ 2024 - ਘਰੇਲੂ ਝਗੜੇ ਦੇ ਚੱਲਦਿਆਂ ਇਕ ਵਿਆਹੁਤਾ ਔਰਤ ਨੇ ਆਪਣੇ ਹੀ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮ੍ਰਿਤਕਾ ਦੀ ਪਛਾਣ ਨੀਲਮ ਰਾਣੀ ਪਤਨੀ ਕੁਲਜੀਤ ਸਿੰਘ ਵਾਸੀ ਮੁਹੱਲਾ ਮੁਕੰਦਪੁਰੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰ ਔਰਤ ਦੀ ਲਾਸ਼ ਨੂੰ ਡਿਸਪੋਜ਼ਲ ਰੋਡ 'ਤੇ ਸਥਿਤ ਗਊਸ਼ਾਲਾ ਦੇ ਕੋਲ ਸਥਿਤ ਦੂਜੇ ਘਰ ਲੈ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਐੱਸਐੱਚਓ ਸੁਰਿੰਦਰ ਸਿੰਘ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕਾ ਦੇ ਪਤੀ ਕੁਲਜੀਤ ਸਿੰਘ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।