ਸੇਵਾ ਭਾਰਤੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਸਮਾਗਮ
ਰੋਹਿਤ ਗੁਪਤਾ
ਗੁਰਦਾਸਪੁਰ 16 ਮਈ 2024 - ਸੇਵਾ ਭਾਰਤੀ ਗੁਰਦਾਸਪੁਰ ਵੱਲੋਂ ਸੇਵਾ ਧਾਮ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸੇਵਾ ਭਾਰਤੀ ਦੇ ਮੀਤ ਪ੍ਰਧਾਨ ਨੀਲ ਕਮਲ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ ।
ਇਸ ਮੌਕੇ ਬਲਜਿੰਦਰ ਕੌਰ (ਪ੍ਰਿੰਸੀਪਲ ਮੈਰੀਟੋਰੀਅਸ ਸਕੂਲ, ਗੁਰਦਾਸਪੁਰ) ਅਤੇ ਰਾਘਵ ਮਹਾਜਨ (ਐੱਮ. ਡੀ. ਗੋਲਡਨ ਐਜੂਕੇਸ਼ਨਲ ਇੰਸਟੀਚਿਊਟ, ਗੁਰਦਾਸਪੁਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪੰਕਜ ਅਰੋੜਾ ਸਿੱਖਿਆ ਸ਼ਾਸਤਰੀ ਅਤੇ ਪੰਕਜ ਸ਼ਰਮਾ ਸ਼੍ਰੀ ਰਾਮ ਸ਼ਰਨਮ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।
ਪ੍ਰੋਗਰਾਮ ਦੀ ਸ਼ੁਰੂਆਤ ਪਤਵੰਤੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਭਾਰਤ ਮਾਤਾ ਦੀ ਤਸਵੀਰ ਅੱਗੇ ਦੀਪ ਜਲਾ ਕੇ ਅਤੇ ਫੁੱਲ ਭੇਟ ਕਰਕੇ ਕੀਤੀ ਗਈ। ਸਮੂਹਿਕ ਅਰਦਾਸ ਵਿੱਚ ਸਾਰਿਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਨੀਲ ਕਮਲ ਨੇ ਆਏ ਮਹਿਮਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆਂ ਕਿਹਾ ਅਤੇ ਸਾਰਿਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਸੇਵਾ ਭਾਰਤੀ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਪ੍ਰਿੰਸੀਪਲ ਬਲਜਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ ਅਤੇ ਟੀਚੇ ਦੀ ਪ੍ਰਾਪਤੀ ਲਈ ਅਨੁਸ਼ਾਸਨ ਵਿੱਚ ਰਹਿ ਕੇ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ।
ਰਾਘਵ ਮਹਾਜਨ (ਐਮ.ਡੀ.) ਨੇ ਵਿਦਿਆਰਥੀਆਂ ਨੂੰ ਗੋਲਡਨ ਐਜੂਕੇਸ਼ਨਲ ਇੰਸਟੀਚਿਊਟ ਵਿੱਚ ਵੱਖ-ਵੱਖ ਡਿਪਲੋਮਾ, ਡਿਗਰੀ ਅਤੇ ਰੁਜ਼ਗਾਰ ਸਬੰਧੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸੰਸਥਾ ਵੱਲੋਂ ਦਿੱਤੀਆਂ ਜਾਂਦੀਆਂ ਵਜ਼ੀਫੇ, ਵਿੱਤੀ ਸਹਾਇਤਾ, ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਰਾਕੇਸ਼ ਗੁਪਤਾ ਨੇ ਚੋਣਾਂ ਸਬੰਧੀ ਸਭ ਨੂੰ ਜਾਗਰੂਕ ਕੀਤਾ ਅਤੇ ਲੋਕਤੰਤਰ ਦੀ ਸਫ਼ਲਤਾ ਲਈ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਨਾਲ ਸਬੰਧਤ 43 ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਇਸ ਪ੍ਰੋਗਰਾਮ ਵਿਚ ਸੇਵਾ ਭਾਰਤੀ ਗੁਰਦਾਸਪੁਰ ਦੇ ਪ੍ਰਧਾਨ ਅਜੇ ਪੁਰੀ ਦੀ ਅਗਵਾਈ ਵਿਚ ਨਵਨੀਤ ਸ਼ਰਮਾ, ਵਿਕਰਮ ਮਹਾਜਨ, ਸੁਭਾਸ਼ ਨਗਰ ਸੇਵਾ ਪ੍ਰਧਾਨ, ਵਿਵੇਕ, ਅਰੁਣ ਸ਼ਰਮਾ, ਰਜਨੀਸ਼ ਵਸ਼ਿਸ਼ਟ, ਅਸ਼ੋਕ ਸ਼ਰਮਾ, ਕੰਵਲਜੀਤ ਸ਼ਰਮਾ, ਮਦਨ ਗੋਪਾਲ, ਅਰੁਣ ਮਹਾਜਨ, ਅਸ਼ੋਕ ਗੁਲੇਰੀ ਨੇ , ਸਤੀਸ਼ , ਵਿਪਨ ਗੁਪਤਾ , ਅਸ਼ੋਕ ਮਹਾਜਨ , ਅਰੁਣਾ ਡੋਗਰਾ ਸਮੇਤ ਕਈ ਪਤਵੰਤੇ ਸੱਜਣ ਹਾਜਰ ਸਨ ।