ਆਓ ਭਾਈਚਾਰੇ ਨਾਲ ਜੁੜ ਕੇ ਡੇਂਗੂ ਨੂੰ ਕੰਟਰੋਲ ਕਰੀਏ: ਸਿਵਲ ਸਰਜਨ ਡਾ. ਕਿਰਪਾਲ ਸਿੰਘ
ਦਲਜੀਤ ਕੌਰ
ਸੰਗਰੂਰ, 16, ਮਈ, 2024: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਹਸਪਤਾਲ ਸੰਗਰੂਰ ਵਿਖੇ ਰਾਸ਼ਟਰੀ ਡੇਂਗੂ ਦਿਵਸ 'ਆਓ ਭਾਈਚਾਰੇ ਨਾਲ ਜੁੜ ਕੇ ਡੇਂਗੂ ਨੂੰ ਕੰਟਰੋਲ ਕਰੀਏ 'ਥੀਮ ਤਹਿਤ ਮਨਾਇਆ ਗਿਆ। ਇਸ ਮੌਕੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਰੈਲੀ ਵੀ ਕੱਢੀ ਗਈ।
ਰੈਲੀ ਨੂੰ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਹਨਾ ਦੱਸਿਆ ਕਿ ਇਸ ਰੈਲੀ ਦੁਆਰਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾਵੇਗਾ। ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਘਰਾਂ ਵਿੱਚ ਲੱਗੇ ਹੋਏ ਕੂਲਰਾਂ ਅਤੇ ਫਰਿੱਜ਼ਾਂ ਦੀ ਬੈਕ ਟ੍ਰੈ ਨੂੰ ਹਰ ਹਫਤੇ ਸੁਕਾਉਣਾ ਚਾਹੀਦਾ ਹੈ, ਕਿਉਂਕਿ ਡੇਂਗੂ ਵਾਲਾ ਮੱਛਰ ਸਾਫ ਪਾਣੀ ਵਿੱਚ ਪਲਦਾ ਹੈ। ਉਨ੍ਹਾਂ ਕਿਹਾ ਕਿ ਮੱਛਰ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਾਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ ਭੱਜੇ ਬਰਤਨ, ਟਾਇਰ ਅਤੇ ਪਾਣੀ ਖੜ੍ਹਨ ਵਾਲੀਆਂ ਚੀਜ਼ਾਂ ਨੂੰ ਨਸ਼ਟ ਕਰ ਦੇਣਾ ਚਾਹੀਦਾ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ। ਡੇਂਗੂ ਦੀ ਮੁਫ਼ਤ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਕਿਹਾ ਜ਼ਿਲ੍ਹਾ ਸੰਗਰੂਰ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਆਮ ਲੋਕਾਂ ਨੂੰ ਘਰ ਘਰ ਜਾ ਕੇ ਵੀ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਬਿੰਦਰਾ ਨੇ ਕਿਹਾ ਕਿ ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ , ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਡੇਂਗੂ ਬੁਖਾਰ ਦੇ ਲੱਛਣ ਹਨ, ਅਜਿਹੇ ਲੱਛਣ ਹੋਣ ਤੇਂ ਨਜਦੀਕੀ ਸਿਹਤ ਕੇਂਦਰ ਵਿੱਚ ਅਪਣਾ ਖੂਨ ਟੇੈਸਟ ਕਰਵਾਉਣਾ ਚਾਹੀਦਾ ਹੇੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਐਸ.ਐਮ.ਓ. ਆਈ ਮੋਬਾਈਲ ਯੂਨਿਟ ਡਾ. ਮੋਨੀਕਾ ਖਰਬੰਦਾ, ਐਸ.ਐੱਮ.ਓ. ਡਾ.ਸੰਜੇ ਬਾਂਸਲ, ਡਾ. ਰਾਹੁਲ, ਡਾ. ਰਮਨਬੀਰ ਕੌਰ ਬੋਪਾਰਾਏ, ਡਾ. ਹਰਪ੍ਰੀਤ ਕੌਰ ਰੇਖੀ, ਡਾ. ਦੀਪਕ, ਡਾ. ਇਸਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੇੈਲ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸਰੋਜ ਰਾਣੀ, ਪ੍ਰਿੰਸੀਪਲ ਏਡੀਨਾ, ਸਿੰਦਰਪਾਲ ਕੌਰ, ਏ ਐੱਮ ਓ ਹਰਦੇਵ ਸਿੰਘ, ਐਸ .ਆਈ. ਰਾਮ ਲਾਲ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਯਾਦਵਿੰਦਰ ਸਿੰਘ, ਬਰੀਡਰ ਚੈੱਕਰ, ਸਮੂਹ ਸਟਾਫ ਐਂਟੀ ਲਾਰਵਾ ਅਤੇ ਨਰਸਿੰਗ ਵਿਦਿਆਰਥਣਾਂ ਹਾਜ਼ਿਰ ਸਨ।