'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡੇਅਰੀ ਵਿਭਾਗ ਨੇ ਪਿੰਡ ਲੇਹਲ 'ਚ ਲਗਾਇਆ ਕੈਂਪ
ਹੁਸ਼ਿਆਰਪੁਰ, 13 ਨਵੰਬਰ 2018 - 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਪਿੰਡ ਲੇਹਲ ਵਿਖੇ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪ ਲਗਾਇਆ ਗਿਆ, ਜਿਸ ਵਿੱਚ ਰਿਸੋਰਸ ਪਰਸਨ ਡਾ. ਕੁਲਭੁਸ਼ਨ ਗਿਲਹੋਤਰਾ ਅਤੇ ਸ੍ਰੀ ਬਲਵਿੰਦਰ ਸਿੰਘ ਨੇ ਕਿਹਾ ਕਿ ਡੇਅਰੀ ਫਾਰਮ ਦਾ ਧੰਦਾ ਇਕ ਲਾਹੇਵੰਦ ਸਹਾਇਕ ਧੰਦਾ ਹੈ। ਉਨ•ਾਂ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਜਿਥੇ ਪਸ਼ੂ ਰੱਖਣ ਲਈ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਪਸ਼ੂ ਪਾਲਕਾਂ ਨੂੰ ਸਬਸਿਡੀ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਉਨ•ਾਂ ਦੁੱਧ ਉਤਪਾਦਕਾਂ ਨੂੰ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਾਦ ਖੁਰਾਕ ਬਹੁਤ ਮਹੱਤਵਪੂਰਨ ਹੈ ਅਤੇ ਉਸ ਵਿੱਚ ਧਾਤਾਂ ਦਾ ਚੂਰਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਕੈਂਪ ਵਿੱਚ ਚੰਗੀ ਨਸਲ ਦੀਆਂ ਵੱਛੀਆਂ ਹਾਸਲ ਕਰਨ ਲਈ ਉਨ•ਾਂ ਨੂੰ ਮਨਸੂਈ ਗਰਭਦਾਨ ਲਈ ਪ੍ਰੇਰਿਤ ਕੀਤਾ ਗਿਆ। ਦੁਧਾਰੂ ਪਸ਼ੂਆਂ ਦੀ ਰਿਹਾਇਸ਼ ਅਤੇ ਉਸ ਦੀ ਸਾਫ਼ ਸਫ਼ਾਈ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ। ਪਸ਼ੂਆਂ ਨੂੰ ਲੱਗਣ ਵਾਲੀਆਂ ਆਮ ਬਿਮਾਰੀਆਂ ਜਿਵੇਂ ਕਿ ਮੈਸਟਾਈਟਸ, ਗਲ ਘੋਟੂ ਅਤੇ ਮੂੰਹਖੁਰ ਤੋਂ ਬਚਣ ਲਈ ਕੀਤੇ ਜਾਣ ਵਾਲੇ ਪਰਹੇਜ਼ ਬਾਰੇ ਦੱਸਿਆ ਗਿਆ। ਸਾਫ਼ ਦੁੱਧ ਪੈਦਾ ਕਰਨ ਅਤੇ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਸਬੰਧੀ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਸ਼੍ਰੀ ਮਲਕੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।