ਲੁਧਿਆਣਾ, 14 ਨਵੰਬਰ 2018 -ਪੰਜਾਬ ਅਤੇ ਮਹਾਰਾਸ਼ਟਰ ਰਾਜਾਂ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕਰਨ ਦਾ ਤਹੱਈਆ ਕੀਤਾ ਹੈ। ਇਨ•ਾਂ ਯਤਨਾਂ ਤਹਿਤ ਜਿੱਥੇ ਦੋਵੇਂ ਰਾਜ ਇੱਕ ਦੂਜੇ ਦੇ ਸਹਿਕਾਰਤਾ ਖੇਤਰ ਨਾਲ ਜੁੜੇ ਉਤਪਾਦਾਂ ਨੂੰ ਆਪਣੇ ਰਾਜਾਂ ਵਿੱਚ ਪ੍ਰਫੁੱਲਿਤ ਕਰਨਗੇ, ਉਥੇ ਭਵਿੱਖ ਵਿੱਚ ਸਹਿਕਾਰਤਾ ਨੂੰ ਮਜ਼ਬੂਤ ਕਰਨ ਲਈ ਹਰੇਕ ਯਤਨ ਸਾਂਝੇ ਤੌਰ 'ਤੇ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਅਤੇ ਮਹਾਰਾਸ਼ਟਰ ਦੇ ਸਹਿਕਾਰਤਾ ਮੰਤਰੀ ਸ੍ਰੀ ਸੁਭਾਸ਼ ਜੀ ਦੇਸ਼ਮੁੱਖ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ 65ਵੇਂ ਸਹਿਕਾਰਤਾ ਹਫ਼ਤੇ ਦੀ ਸ਼ੁਰੂਆਤ ਕਰਨ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸਮਾਗਮ ਨੂੰ ਸੇਬੋਧਨ ਕਰਦਿਆਂ ਸ੍ਰ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਕਿਸਾਨੀ ਦੀ ਹਾਲਤ ਵਿੱਚ ਸੁਧਾਰ ਕਰਨ ਲਈ ਸਹਿਕਾਰਤਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ 2002 ਸਰਕਾਰ ਦੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਵੱਲੋਂ ਸਹਿਕਾਰਤਾ ਐਕਟ-2005 ਲਾਗੂ ਕੀਤਾ ਗਿਆ ਸੀ। ਇਸ ਵਾਰ ਕਾਂਗਰਸ ਸਰਕਾਰ ਵੱਲੋਂ ਸਹਿਕਾਰਤਾ ਨੂੰ ਮਜ਼ਬੂਤ ਕਰਨ ਨੂੰ ਆਪਣੇ ਏਜੰਡੇ ਵਿੱਚ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਗਿਆ ਸੀ। ਸਹਿਕਾਰਤਾ ਖੇਤਰ ਵਿੱਚ ਮਹਾਰਾਸ਼ਟਰ ਰਾਜ ਦੀ ਵੱਡੀ ਦੇਣ ਦੀ ਸ਼ਲਾਘਾ ਕਰਦਿਆਂ ਸ੍ਰ. ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਖੇਤਰ ਵਿੱਚ
ਪੰਜਾਬ ਅਤੇ ਮਹਾਰਾਸ਼ਟਰ ਇਕੱਠੇ ਹੋ ਕੇ ਵਧੀਆ ਕੰਮ ਕਰ ਸਕਦੇ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਦੋਵੇਂ ਰਾਜਾਂ ਨੇ ਇਸ ਲਈ ਸਾਂਝੇ ਯਤਨ ਕਰਨ ਦਾ ਤਹੱਈਆ ਕੀਤਾ ਹੈ। ਉਨ•ਾਂ ਕਿਹਾ ਕਿ ਦੋਵੇਂ ਰਾਜ ਇੱਕ ਦੂਜੇ ਦੇ ਉਤਪਾਦਾਂ ਨੂੰ ਆਪਣੇ ਰਾਜਾਂ ਵਿੱਚ ਪ੍ਰਫੁੱਲਿਤ ਕਰਨ ਲਈ ਪੂਰਨ ਸਹਿਯੋਗ ਦੇਣਗੇ।
ਸ੍ਰ. ਰੰਧਾਵਾ ਨੇ ਕਿਹਾ ਇਸ ਵੇਲੇ ਪੰਜਾਬ ਵਿੱਚ 3500 ਦੇ ਕਰੀਬ ਸਹਿਕਾਰੀ ਸਭਾਵਾਂ ਜਾਂ ਸੁਸਾਇਟੀਆਂ ਕੰਮ ਕਰ ਰਹੀਆਂ ਹਨ, ਜਿਨ•ਾਂ ਵਿੱਚੋਂ 1900 ਲਾਭ ਵਿੱਚ ਅਤੇ 1100 ਘਾਟੇ ਵਿੱਚ ਚੱਲ ਰਹੀਆਂ ਹਨ। ਵਿਭਾਗ ਦੀ ਕੋਸ਼ਿਸ਼ ਹੈ ਕਿ ਘਾਟੇ ਵਿੱਚ ਚੱਲ ਰਹੀਆਂ ਇਨ•ਾਂ ਸੁਸਾਇਟੀਆਂ ਨੂੰ ਲਾਭ ਵਿੱਚ ਲਿਆਂਦਾ ਜਾਵੇ। ਉਨ•ਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਕੀਮਤ 'ਤੇ ਇਨ•ਾਂ ਅਦਾਰਿਆਂ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਨਹੀਂ ਬਣਨ ਦੇਣਗੇ।
ਸੁਸਾਇਟੀਆਂ ਵਿੱਚ ਸਿਰਫ਼ ਸਹਿਕਾਰਤਾ ਵਿਭਾਗ ਦੇ ਸਰਕਾਰੀ ਉਤਪਾਦ ਹੀ ਵਿਕਣਗੇ। ਜਿਸ ਕਿਸੇ ਸੁਸਾਇਟੀ ਵਿੱਚ ਪ੍ਰਾਈਵੇਟ ਕੰਪਨੀ ਦਾ ਸਮਾਨ ਵਿਕਦਾ ਪਾਇਆ ਗਿਆ ਤਾਂ ਸੁਸਾਇਟੀ ਦਾ ਸਕੱਤਰ ਇਸ ਲਈ ਜਿੰਮੇਵਾਰ ਹੋਵੇਗਾ। ਇਸ ਤੋਂ ਇਲਾਵਾ ਉਨ•ਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਸਾਲ ਤੋਂ ਸਹਿਕਾਰਤਾ ਹਫ਼ਤਾ ਸਮਾਗਮ ਸ਼ਹਿਰਾਂ ਦੀ ਬਿਜਾਏ ਪਿੰਡਾਂ ਵਿੱਚ ਕਿਸਾਨਾਂ ਦੁਆਰਾ ਆਯੋਜਿਤ ਕਰਵਾਏ ਜਾਇਆ ਕਰਨਗੇ। ਉਨ•ਾਂ ਕਾਸ਼ਤਕਾਰਾਂ ਅਤੇ ਗੈਰ ਕਾਸ਼ਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਸਹਿਕਾਰਤਾ ਵਿਭਾਗ ਨਾਲ ਜੁੜਨ ਤਾਂ ਜੋ ਉਹ ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਨੂੰ ਪ੍ਰਫੁੱਲਿਤ ਕਰਨ ਲਈ ਚਲਾਈਆਂ ਯੋਜਨਾਵਾਂ ਦਾ ਲਾਭ ਲੈ ਸਕਣ।
ਉਨ•ਾਂ ਕਿਹਾ ਕਿ ਰਾਜ 'ਚ ਸਹਿਕਾਰਤਾ ਲਹਿਰ ਵਿੱਚ ਸੁਧਾਰ ਕਰਨ ਦੀ ਵੱਡੀ ਲੋੜ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਇੱਥੋਂ ਦੀ ਕਿਸਾਨੀ ਨੂੰ ਆਰਥਿਕ ਪੱਖੋਂ ਸਹਿਕਾਰਤਾ ਵਿਭਾਗ ਜਿੱਥੇ ਅਹਿਮ ਸੇਵਾਵਾਂ ਦੇ ਰਿਹਾ ਹੈ, ਉੱਥੇ ਪੇਂਡੂ ਖੇਤਰ ਦੀਆਂ ਸਹਿਕਾਰੀ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਹਿਕਾਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰਤਾ ਵਿਭਾਗ ਕਿਸਾਨੀ ਦੀ ਰੀੜ ਦੀ ਹੱਡੀ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮਹਾਰਾਸ਼ਟਰ ਦੇ ਸਹਿਕਾਰਤਾ ਮੰਤਰੀ ਸ੍ਰੀ ਸੁਭਾਸ਼ ਜੀ ਦੇਸ਼ਮੁੱਖ ਨੇ ਭਰੋਸਾ ਦਿੱਤਾ ਕਿ ਸਹਿਕਾਰਤਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ•ਾਂ ਮਾਰਕਫੈੱਡ ਦੇ ਉਤਪਾਦਾਂ ਦੀ ਭਰਵੀਂ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਵਿੱਚਇਨ•ਾਂ ਉਤਪਾਦਾਂ ਨੂੰ ਹਰੇਕ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ। ਉਨ•ਾਂ ਕਿਹਾ ਕਿ ਜੇਕਰ ਦੋਵੇਂ ਰਾਜ ਇਸ ਖੇਤਰ ਵਿੱਚ ਮਿਲ ਕੰਮ ਕਰਨਗੇ ਤਾਂ ਇਸ ਨਾਲ ਉਹ ਦੇਸ਼ ਵਿੱਚ ਰੋਲ ਮਾਡਲ ਵਜੋਂ ਕੰਮ ਕਰ ਸਕਦੇ ਹਨ। ਇਸ ਮੌਕੇ ਉਨ•ਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਅਨਾਜ ਨੂੰ ਪੈਦਾ ਕਰਨ ਦੇ ਨਾਲ-ਨਾਲ ਉਸ ਦੀ ਪ੍ਰੋਸੈਸਿੰਗ ਵੀ ਖੁਦ ਕਰਨ ਦੀ ਕੋਸ਼ਿਸ਼ ਕਰਨ। ਇਸ ਮੌਕੇ ਦੋਵੇਂ ਸਖ਼ਸ਼ੀਅਤਾਂ ਵੱਲੋਂ ਸੈਲਫ ਹੈਲਪ ਗਰੁੱਪਾਂ ਅਤੇ ਖੇਤੀ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਦਾ ਵੀ ਜਾਇਜ਼ਾ ਲਿਆ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮਾਗਮ ਦੌਰਾਨ ਸਹਿਕਾਰੀ ਸਭਾਵਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਕਿਸਾਨੀ ਅਤੇ ਕਾਸ਼ਤਕਾਰੀ ਨਾਲ ਜੋੜਨ ਲਈ ਚੇਤੰਨਤਾ ਫੈਲਾਉਣ ਲਈ ਯਤਨ ਕਰਨ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਅੱਜ ਵੀ ਬਹੁਤ ਲਾਹੇਵੰਦ ਧੰਦਾ ਹੈ, ਬੱਸ ਲੋੜ ਹੈ ਤਾਂ ਹੱਥੀਂ ਕੰਮ ਕਰਨ ਨੂੰ ਤਰਜੀਹ ਦੇਣ ਦੀ। ਇਸ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਪ੍ਰਾਪਤੀਆਂ ਦਿਖਾਉਣ
ਵਾਲੀਆਂ ਸਹਿਕਾਰੀ ਸਭਾਵਾਂ ਅਤੇ ਸੁਸਾਇਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਰਕਫੈੱਡ, ਸਹਿਕਾਰਤਾ ਵਿਭਾਗ ਮਹਾਰਾਸ਼ਟਰ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਡ ਦੇ ਨਵੇਂ ਤਪਾਦਾਂ ਨੂੰ ਲੋਕ ਅਰਪਿਤ ਵੀ ਕੀਤਾ ਗਿਆ। ਇਸ ਮੌਕੇ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸੰਬੰਧੀ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਹਲਕਾ ਸਾਂਗਲੀ (ਮਹਾਰਾਸ਼ਟਰ) ਦੇ ਲੋਕ ਸਭਾ ਮੈਂਬਰ ਸ੍ਰੀ ਸੰਜੇ ਕਾਕਾ ਪਾਟਿਲ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਵਿਧਾਇਕ ਪਾਇਲ ਸ੍ਰ. ਲਖ਼ਬੀਰ ਸਿੰਘ ਲੱਖਾ, ਮਾਰਕਫੈੱਡ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਸਮਰਾ, ਸਾਬਕਾ ਲੋਕ ਸਭਾ ਮੈਂਬਰ ਸ੍ਰ. ਅਮਰੀਕ ਸਿੰਘ ਆਲੀਵਾਲ, ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਣ ਰੂਜ਼ਮ, ਮਹਾਰਾਸ਼ਟਰ ਸਹਿਕਾਰਤਾ ਵਿਭਾਗ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਿਲਿੰਦ ਅਕਰੇ, ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰ. ਦਵਿੰਦਰ ਸਿੰਘ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਡ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਆਰ. ਸੁਧੀਂਨਦਰਾਨਾਥ, ਵਧੀਕ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਸ੍ਰੀ ਬਾਲ ਮੁਕੰਦ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਸ੍ਰ. ਮੇਜਰ ਸਿੰਘ ਭੈਣੀ, ਜ਼ਿਲ•ਾ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਸ੍ਰੀ ਕ੍ਰਿਸ਼ਨ ਕੁਮਾਰ ਬਾਵਾ, ਮੰਤਰੀ ਜੀ ਦੇ ਲੋਕ ਸੰਪਰਕ ਅਧਿਕਾਰੀ ਸ੍ਰ.
ਨਵਦੀਪ ਸਿੰਘ ਗਿੱਲ, ਐਡਵੋਕੇਟ ਸ੍ਰ. ਹਰਪ੍ਰੀਤ ਸਿੰਘ ਸੰਧੂ, ਸ੍ਰ. ਮਨਜੀਤ ਸਿੰਘ ਹੰਬੜਾਂ ਅਤੇ ਪੰਜਾਬ ਭਰ ਦੇ ਕਿਸਾਨ ਹਾਜ਼ਰ ਸਨ। ਸਮਾਗਮ ਦੌਰਾਨ ਪੀਏਯੂ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।