ਪਿੰਡ ਬਡਾਲੀ ਆਲਾ ਸਿੰਘ ਦੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡਦੇ ਹੋਏ ਬੀਬੀ ਮਨਦੀਪ ਕੌਰ ਨਾਗਰਾ।
ਫ਼ਤਹਿਗੜ੍ਹ ਸਾਹਿਬ,1 ਦਸੰਬਰ (ਦੀਦਾਰ ਗੁਰਨਾ ) ਪੰਜਾਬ ਸਰਕਾਰ ਰਾਜ ਦੇ ਗਰੀਬ ਅਤੇ ਪੱਛੜੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਲੜੀ ਤਹਿਤ ਵੱਖ-ਵੱਖ ਪੈਨਸ਼ਨ ਸਕੀਮਾਂ ਦਿੱਤੀ ਜਾਂਦੀ ਪੈਨਸ਼ਨ ਰਾਸ਼ੀ ਸਮੇਂ ਸਿਰ ਦਿੱਤੀ ਜਾ ਰਹੀ ਹੈ। ਇਹ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਬਡਾਲੀ ਆਲਾ ਸਿੰਘ ਦੇ ਲਾਭਪਾਤਰੀਆਂ ਨੂੰ ਨਵੀਆਂ ਮਨਜ਼ੂਰ ਹੋਈਆਂ ਦੇ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡਣ ਵੇਲੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪਿੰਡਾਂ ਦਾ ਚਹੁੰਤਰਫੀ ਵਿਕਾਸ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਕੲੀ ਲੋਕ ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਦਾ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ। ਬੀਬੀ ਨਾਗਰਾ ਨੇ ਕਿਹਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਸਮੇਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਹਰ ਹਾਲ 'ਚ 100 ਫੀਸਦੀ ਪੂਰੇ ਕੀਤੇ ਜਾਣਗੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ.ਕਮਲ ਬਡਾਲੀ, ਮੈਂਬਰ ਬਲਾਕ ਸੰਮਤੀ ਰਣਜੀਤ ਸਿੰਘ, ਮੁਨਸ਼ੀ ਰਾਮ, ਗੁਰਮੇਲ ਸਿੰਘ, ਹਰਬੰਸ ਸਿੰਘ, ਦਵਿੰਦਰ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ।