ਜ਼ਿਲਾ ਪ੍ਰੀਸ਼ਦ ਫਤਿਹਗੜ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਫ਼ਤਿਹਗੜ ਸਾਹਿਬ 8 ਦਸੰਬਰ (ਦੀਦਾਰ ਗੁਰਨਾ ) ਪੰਜਾਬ ਸਰਕਾਰ ਨੇ 30 ਦਸੰਬਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਲੈਣ ਤੇ ਸਿੱਖ ਸੰਗਤ ਅੰਦਰ ਤੇ ਪੰਜਾਬ ਨਿਵਾਸੀਆਂ ਵਿਚ ਸਰਕਾਰ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਪ੍ਰੀਸ਼ਦ ਫਤਿਹਗੜ ਸਾਹਿਬ ਦੇ ਸਾਬਕਾ ਚੇਅਰਮਨ ਬਲਜੀਤ ਸਿੰਘ ਭੁੱਟਾ ਨੇ ਫਤਿਹਗੜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੋਰ ਜੀ ਅਤੇ ਅਨੇਕਾਂ ਸਿੰਘਾਂ ਸਿੰਘਣੀਆਂ ਨੇ ਜ਼ਬਰ ਜ਼ੁਲਮ ਦੇ ਖਿਲਾਫ ਲੜਕਿਆਂ ਸ਼ਹੀਦੀਆਂ ਪ੍ਰਾਪਤੀਆਂ ਕੀਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਦਸੰਬਰ ਮਹੀਨੇ ਵਿਚ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਕੀਤੇ ਜਾਂਦੇ ਹਨ, ਜਿਨ੍ਹਾਂ ਰਾਹੀਂ ਗੌਰਵ ਮਈ ਇਤਿਹਾਸ ਅਤੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਪਰੰਤੂ ਪੰਜਾਬ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾ ਉਲਟ ਜਾ ਕੇ 30 ਦਸੰਬਰ ਨੂੰ ਚੋਣ ਕਰਵਾਉਣ ਦਾ ਫੈਸਲਾ ਲਿਆ ਹੈ ਕਿ ਬਹੁਤ ਹੀ ਮੰਦਭਾਗਾ ਹੈ। ਇਸ ਮੌਕੇ ਹੋਰਲਾਂ ਤੋਂ ਇਲਾਵਾ ਮਨਜੀਤ ਸਿੰਘ ਮਾਨ ਖਾਨਪੁਰ, ਗਿਆਨ ਸਿੰਘ ਖਰੋੜ, ਗੁਰਮੁੱਖ ਸਿੰਘ, ਮਨਮੀਤ ਸਿੰਘ, ਗੁਲਜ਼ਾਰ ਸਿੰਘ ਰਾਜਿੰਦਰਗੜ, ਦਲਵੀਰ ਸਿੰਘ ਬਿੱਲਾ, ਗੁਰਜੀਤ ਸਿੰਘ, ਜਗਤਾਰ ਸਿੰਘ ਗੁਣੀਆ ਮਾਜਰਾ, ਵਿਸਾਖਾ ਸਿੰਘ, ਆਦਿ ਵੀ ਹਾਜ਼ਰ ਸਨ।