ਸਮਾਗਮ ਵਿਚ ਹਾਜਰ ਵੱਡੀ ਗਿਣਤੀ ਵਿਚ ਸਖਸੀਅਤਾਂ
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਦੀਦਾਰ ਗੁਰਨਾ ) ਮਾਰਕੀਟ ਕਮੇਟੀ ਸਰਹਿੰਦ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਸਰਬਜੀਤ ਸਿੰਘ ਮੱਖਣ ਦੀ ਮਾਤਾ ਪ੍ਰੀਤਮ ਕੌਰ ਦਾ ਭੋਗ ਅੱਜ ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਪਾਇਆ ਗਿਆ ਜਿਸ ਵਿਚ ਵੱਖ-ਵੱਖ ਪਾਰਟੀਆਂ ਦੇ ਵੱਡੀ ਗਿਣਤੀ ਵਿਚ ਆਗੁਆਂ ਅਤੇ ਇਲਾਕੇ ਦੇ ਲੋਕਾਂ ਨੇ ਸਿਰਕਤ ਕੀਤੀ ਅਤੇ ਪ੍ਰੀਵਾਰ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸਲਾਘਾ ਕੀਤੀ। ਇਸ ਮੌਕੇ ਸਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਹਰ ਮਨੁੱਖ ਨੂੰ ਦੀਨ-ਦੁਖੀਆਂ ਦੀ ਮਦਦ ਅਤੇ ਸਮਾਜ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ ਤਾਂ ਕਿ ਸਾਡੇ ਇਸ ਸੰਸਾਰ ਨੂੰ ਅਲਵਿਦਾ ਕਹਿਣ ਪਿਛੋਂ ਲੋਕ ਸਾਨੂੰ ਯਾਦ ਰੱਖ ਸਕਣ। ਉਨ•ਾਂ ਕਿਹਾ ਕਿ ਮਾਤਾ ਪ੍ਰੀਤਮ ਕੌਰ ਬਹੁਤ ਹੀ ਨਿੱਘੇ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ ਜਿਨ•ਾਂ ਵਲੋਂ ਦਿੱਤੇ ਚੰਗੇ ਸੰਸਕਾਰਾਂ 'ਤੇ ਚੱਲਦੇ ਹੋਏ ਅੱਜ ਉਨ•ਾਂ ਦਾ ਪਰਿਵਾਰ ਸਮਾਜ ਭਲਾਈ ਕੰਮਾਂ ਵਿਚ ਹਮੇਸ਼ਾਂ ਅੱਗੇ ਰਹਿੰਦਾ ਹੈ। ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਫਤਹਿਗੜ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ, ਅਕਾਲੀ ਦਲ ਦੇ ਸਾਬਕਾ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਲਿਬੜਾ, ਜ਼ਿਲਾ ਮੀਤ ਪ੍ਰਧਾਨ ਮਨਮੋਹਣ ਸਿੰਘ ਮੁਕਾਰੋਂਪੁਰ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਜਿਲਾ ਪ੍ਰਧਾਨ ਜਥੇ.ਸਵਰਨ ਸਿੰਘ ਚਨਾਰਥਲ ਦੇ ਪੁਤਰ ਗੁਰਮੁੱਖ ਸਿੰਘ ਚਨਾਰਥਲ, ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ, ਗੁਰਪ੍ਰੀਤ ਸਿੰਘ ਭੱਟੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਭੱਟੀ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਸਤਿੰਦਰ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਮਾਵੀ, ਸੁਖਰਾਜ ਸਿੰਘ ਰਾਜਾ, ਸੀਨੀਅਰ ਆਗੂ ਐਡਵੋਕੇਟ ਲਖਵੀਰ ਸਿੰਘ ਰਾਏ, ਗੇਜਾ ਰਾਮ ਵਾਲਮੀਕੀ, ਅੰਮ੍ਰਿਤਪਾਲ ਸਿੰਘ ਜੱਗੀ, ਐੱਸ.ਕੇ. ਬਾਂਗਾ, ਬਾਰ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ, ਯੂਥ ਅਕਾਲੀ ਦਲ ਦੇ ਜਿਲਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਸ਼ਨ ਭੱਟੀ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਕੁਲਦੀਪ ਸਿੰਘ ਸਹੋਤਾ, ਐੱਸ.ਪੀ. ਹਰਪ੍ਰੀਤ ਸਿੰਘ ਸੰਧੂ, ਹਰਵੇਲ ਸਿੰਘ ਮਾਧੋਪੁਰ ਪ੍ਰਧਾਨ ਦਲਿਤ ਫਰੰਟ, ਆੜਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸੁਰਜੀਤ ਸਿੰਘ ਸਾਧੂਗੜ, ਹਰਜੀਤ ਸਿੰਘ ਜੀਤਾ, ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲ•ਾ, ਕੌਂਸਲਰ ਗੁਲਸ਼ਨ ਰਾਏ ਬੋਬੀ, ਗੁਰਪ੍ਰੀਤ ਸਿੰਘ ਲਾਲੀ, ਕੌਂਸਲਰ ਅਜੈਬ ਸਿੰਘ, ਤਰਲੋਕ ਸਿੰਘ ਬਾਜਵਾ, ਅਮਰਦੀਪ ਸਿੰਘ ਬੈਨੀਪਾਲ, ਜਥੇ. ਕਰਮਜੀਤ ਸਿੰਘ ਅੱਤੇਵਾਲੀ, ਅਜੈਬ ਸਿੰਘ ਸੰਧੂ ਸੁਨਾਮ, ਮੋਹਣ ਸਿੰਘ ਭੇਡਪੁਰਾ, ਜ਼ਿਲਾ ਭਲਾਈ ਅਫ਼ਸਰ ਵਰਿੰਦਰ ਸਿੰਘ ਮਲੋਟ, ਗੁਰੂਦੁਆਰਾ ਸਾਹਿਬ ਮੋਹਾਲੀ ਦੇ ਮੈਨੇਜਰ ਅਮਰਜੀਤ ਸਿੰਘ, ਦਵਿੰਦਰ ਸਿੰਘ ਜੱਲ•ਾ, ਪਰਵਿੰਦਰ ਸਿੰਘ ਦਿਓਲ, ਹਰਵਿੰਦਰ ਸਿੰਘ ਬੱਬਲ, ਰਵਿੰਦਰ ਪੁਰੀ, ਗੁਰਵਿੰਦਰ ਸਿੰਘ ਸੋਹੀ, ਹਰਵਿੰਦਰ ਸਿੰਘ ਨੱਪੀ, ਲਾਲੀ ਟੌਹੜਾ, ਮਨਜੀਤ ਸਿੰਘ ਜੰਡਾਲੀ, ਹਨੀ ਓਬਰਾਏ, ਵਰਿੰਦਰਪਾਲ ਸਿੰਘ ਵਿੰਕੀ, ਲਾਲੀ ਟੌਹੜਾ, ਗੁਰਵਿੰਦਰ ਸਿੰਘ ਸੋਹੀ ਅਤੇ ਬੈਕ ਮਨੈਜਰ ਗੁਲਸਨ ਕੁਮਾਰ ਆਦਿ ਆਗੂ ਹਾਜਰ ਸਨ, ਸਟੇਜ ਸਕੱਤਰ ਦਾ ਫਰਜ ਹਨੀ ਓਬਰਾਏ ਨੇ ਨਿਂਭਾਇਆ।