ਹੁਸ਼ਿਆਰਪੁਰ, 11 ਜਨਵਰੀ :
'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਪਾਰਕਾਂ ਦੀ ਦਿੱਖ ਬਦਲਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਜ਼ਿਲ•ੇ ਦੇ ਪਿੰਡਾਂ ਵਿੱਚ ਮਗਨਰੇਗਾ ਯੋਜਨਾ ਤਹਿਤ ਬਲਾਕ ਪੱਧਰ 'ਤੇ ਪਾਰਕ ਬਣਾਏ ਜਾ ਰਹੇ ਹਨ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਗਰੀਨ ਵਿਊ ਪਾਰਕ ਹੁਸ਼ਿਆਰਪੁਰ ਦਾ ਦੌਰਾ ਕਰਦਿਆਂ ਪ੍ਰਗਟਾਏ। ਇਸ ਦੌਰਾਨ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਕਮਿਸ਼ਨਰ ਨਗਰ ਨਿਗਮ ਸ਼ੀ੍ਰ ਬਲਵੀਰ ਰਾਜ ਸਿੰਘ ਵੀ ਉਨ•ਾਂ ਦੇ ਨਾਲ ਸਨ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਗਰੀਨ ਵਿਊ ਪਾਰਕ ਦੀ ਦਿੱਖ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸੋਨਾਲੀਕਾ ਦੇ ਸਹਿਯੋਗ ਨਾਲ ਬਦਲੀ ਜਾਵੇਗੀ, ਤਾਂ ਜੋ ਇਸ ਨੂੰ ਖਿੱਚ ਦਾ ਕੇਂਦਰ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਇਥੇ ਵੱਖ-ਵੱਖ ਫੁੱਲ-ਪੌਦਿਆਂ ਤੋਂ ਇਲਾਵਾ ਸਾਫ਼-ਸਫ਼ਾਈ ਅਤੇ ਫੁਹਾਰੇ ਆਦਿ ਲਗਾਏ ਜਾਣਗੇ। ਇਸ ਦੌਰਾਨ ਉਨ•ਾਂ ਨੇ ਪਿੰਡ ਕੱਕੋਂ ਵਿੱਚ ਸ੍ਰੀ ਸਿੱਧੀਵਿਨਾਇਕ ਪਾਰਕ ਗਰੀਨ ਵੈਲੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਕਾਲੋਨੀ ਵਾਸੀਆਂ ਨਾਲ ਗੱਲਬਾਤ ਕੀਤੀ। ਉਨ•ਾਂ ਕਿਹਾ ਕਿ ਮਗਨਰੇਗਾ ਯੋਜਨਾ ਤਹਿਤ ਜ਼ਿਲ•ੇ ਦੇ ਹਰ ਬਲਾਕ ਵਿੱਚ 15 ਪਾਰਕ ਬਣਾਏ ਜਾਣਗੇ, ਜਿਨ•ਾਂ ਵਿੱਚੋਂ 39 ਪਾਰਕਾਂ ਦਾ ਕੰਮ ਚੱਲ ਰਿਹਾ ਹੈ। ਉਨ•ਾਂ ਕਿਹਾ ਕਿ 7 ਪਾਰਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਵੀ ਜਲਦੀ ਤਿਆਰ ਹੋ ਜਾਣਗੇ। ਉਨ•ਾਂ ਕਿਹਾ ਕਿ ਇਹ ਪਾਰਕ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬਣਾਏ ਜਾ ਰਹੇ ਹਨ, ਤਾਂ ਜੋ ਜ਼ਿਲ•ਾ ਵਾਸੀਆਂ ਨੂੰ ਤੰਦਰੁਸਤੀ ਦਾ ਸੁਨੇਹਾ ਦਿੱਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸੋਨਾਲੀਕਾ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਸੋਨਾਲੀਕਾ ਗਰੁੱਪ ਵਲੋਂ ਹਮੇਸ਼ਾਂ ਹੀ ਜ਼ਿਲ•ੇ ਦੀ ਬੇਹਤਰੀ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਉਨ•ਾਂ ਦੀ ਸੰਸਥਾ ਕਲੀਨ ਐਂਡ ਗਰੀਨ ਦਾ ਸਹਿਯੋਗ ਸ਼ਲਾਘਾਯੋਗ ਹੈ। ਉਨ•ਾਂ ਗਰੀਨ ਵੈਲੀ ਡਿਵੈਲਪਮੈਂਟ ਸੋਸਾਇਟੀ ਦੇ ਮੈਂਬਰਾਂ ਨੂੰ ਸੋਨਾਲੀਕਾ ਦੇ ਸਹਿਯੋਗ ਨਾਲ ਇਸ ਪਾਰਕ ਨੂੰ ਖੂਬਸੂਰਤ ਬਣਾਉਣ 'ਤੇ ਵਧਾਈ ਵੀ ਦਿੱਤੀ। ਇਸ ਮੌਕੇ ਸ੍ਰੀ ਐਸ.ਕੇ. ਪੋਮਰਾ, ਸ੍ਰੀ ਰਜਨੀਸ਼ ਸੰਦਲ, ਸ੍ਰੀ ਭਰਤ ਖੰਡੋਤਰਾ, ਸ੍ਰੀ ਸਤੀਸ਼ ਕੁਮਾਰ, ਸ੍ਰੀ ਰਜਨੀਸ਼ ਕੁਮਾਰ ਗੁਲਿਆਨੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।