ਜੀ ਐੱਸ ਪੰਨੂ
ਪਟਿਆਲਾ, 9 ਫਰਵਰੀ 2019 - ਅਧਿਆਪਕ ਸੰਘਰਸ਼ ਕਮੇਟੀ ਨੂੰ 10 ਫਰਵਰੀ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਸੰਗਤਾਂ ਦੀ ਵੱਡੀ ਗਿਣਤੀ ਆਮਦ ਦੇ ਮੱਦੇਨਜ਼ਰ ਪਟਿਆਲਾ ਵਿਖੇ ਅਧਿਆਪਕਾਂ ਦੇ ਪ੍ਰਸਾਤਵ ਪ੍ਰਦਰਸ਼ਨ ਨੂੰ ਰੱਦ ਕਰਨ ਦੀ ਜਿਲ੍ਹਾ ਪ੍ਰਸ਼ਾਸ਼ਨ ਨੇ ਅਪੀਲ ਕੀਤੀ। ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸਿੱਧੂ ਨੇ ਕਿਹਾ ਕਿ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਚ ਸੰਗਤ ਦੂਰ-ਦੁਰਾਡੇ ਤੋਂ ਪਟਿਆਲਾ ਸਥਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲਨਤਮਸਤਕ ਹੋਣ ਲਈ ਪੁੱਜਦੀ ਹੈ ਪਰ ਅਧਿਆਪਕ ਆਗੂਆਂ ਵੱਲੋਂ ਉਸੇ ਦਿਨ ਉਲੀਕੇ ਆਪਣੇ ਰੋਸ ਪ੍ਰਦਰਸ਼ਨ ਕਾਰਨ ਸ਼ਰਧਾਲੂਆਂ ਅਤੇ ਆਮ ਸ਼ਹਿਰੀ ਨਾਗਰਿਕਾਂ ਨੂੰ ਆਵਾਜਾਈ 'ਚ ਵਿਘਨ ਪੈਣ ਕਾਰਨ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸਿੱਧੂ ਨੇ ਅਧਿਆਪਕ ਆਗੂਆਂ ਨੂੰ ਕਿਹਾ ਕੀਤੀ ਕਿ ਬਲਕਿ ਉਹ ਪਟਿਆਲਾ ਸ਼ਹਿਰ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਸੰਗਤਾਂ ਦੀ ਵੱਡੀ ਗਿਣਤੀ ਵਿੱਚ ਆਮਦ ਦੌਰਾਨ ਪ੍ਰਸ਼ਾਸਨ ਨੂੰ ਟ੍ਰੈਫਿਕ ਸੁਚਾਰੂਢੰਗ ਨਾਲ ਚਲਾਉਣ 'ਚ ਸਹਿਯੋਗ ਕਰਨ ਤਾਂ ਕਿ ਦੂਰੋਂ-ਨੇੜਿਉਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਜਾਰੀ ਹੁਕਮਾਂ ਮੁਤਾਬਕ ਪਟਿਆਲਾ ਜ਼ਿਲ੍ਹੇ 'ਚ ਬਿਨ੍ਹਾਂ ਮਨਜੂਰੀ 5 ਜਾਂ5 ਤੋਂ ਵੱਧ ਵਿਅਕਤੀਆਂ ਦਾ ਇਕੱਠ ਕਰਨ 'ਤੇ ਵੀ ਪਾਬੰਦੀ ਲੱਗੀ ਹੋਈ ਹੈ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਪੂਰਵ ਪ੍ਰਵਾਨਗੀ ਉਪਰੰਤ ਪ੍ਰਸ਼ਾਸਨ ਵੱਲੋਂ ਮਿੱਥੀ ਜਗ੍ਹਾ 'ਤੇ ਮਨਜੂਰੀ ਹਾਸਲ ਕਰਨ ਤੋਂ ਬਾਅਦ ਹੀ ਪਟਿਆਲਾ ਵਿਖੇ ਕੋਈਧਰਨਾ, ਮੁਜ਼ਾਹਰਾ ਕੀਤਾ ਜਾ ਸਕਦਾ ਹੈ ਪਤਾ ਲੱਗਿਆ ਹੈ ਕਿ ਪ੍ਰਸ਼ਾਸ਼ਨ ਨੇ ਅਧਿਆਪਕ ਆਗੂਆਂ ਨੂੰ ਪ੍ਰਸਾਤਵ ਪ੍ਰਦਰਸ਼ਨ ਨੂੰ ਮਨਜ਼ੂਰੀ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ ਜਦੋ ਕੇ ਹੋਰ ਕਈ ਜਥੇਬੰਦੀਆਂ ਤੇ ਪਾਰਟੀਆਂ ਜ਼ਿਲ੍ਹੇ ਵਿੱਚ ਪ੍ਰਦਰਸ਼ਨ ਕਰ ਰਹੀਆਂ ਹਨ ਕਰ ਚੁੱਕੀਆ ਹਨ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸਿੱਧੂ ਨੇ ਦੱਸਿਆ ਕਿ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਮਾਣਯੋਗ ਅਦਾਲਤ ਵੱਲੋਂ ਗੰਭੀਰ ਨੋਟਿਸ ਲਿਆ ਜਾ ਸਕਦਾ ਹੈ ਇਸ ਲਈ ਸਬੰਧਤ ਧਿਰਾਂ ਨੂੰ ਅਪੀਲ ਹੈ ਕਿ ਉਹ ਜਾਬਤੇ 'ਚ ਰਹਿਕੇ ਕਾਨੂੰਨਦੀ ਪਾਲਣ ਕਰਦੇ ਹੋਏ ਕਾਨੂੰਨ ਦੇ ਦਾਇਰੇ ਵਿੱਚ ਹੀ ਆਪਣੀਆਂ ਮੰਗਾਂ ਸਬੰਧੀਂ ਚਾਰਾਜੋਈ ਕਰਨ।