ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸ ਜਗਦੀਪ ਸਿੰਘ ਚੀਮਾ
ਫਤਹਿਗੜ੍ਹ ਸਾਹਿਬ 10 ਫਰਵਰੀ (ਦੀਦਾਰ ਗੁਰਨਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਵੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਕੌਮੀ ਮੀਤ ਪ੍ਰਧਾਨ ਸ ਜਗਦੀਪ ਸਿੰਘ ਚੀਮਾ ਨੇ ਅੱਜ ਪਾਰਟੀ ਪ੍ਰਧਾਨ ਸ ਸੁਖਵੀਰ ਸਿੰਘ ਬਾਦਲ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਨਗੇ ਅਤੇ ਪਾਰਟੀ ਦੇ ਵਫ਼ਾਦਾਰ ਵਰਕਰਾਂ ਅਤੇ ਲੋਕਾਂ ਨਾਲ ਘਰ ਘਰ ਜਾ ਕੇ ਸੰਪਰਕ ਕਰਨਗੇ ! ਉਹਨਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼ ਹੈ ਅਤੇ ਕਾਂਗਰਸ ਦੀ ਡਿੱਗਦੀ ਸ਼ਾਖ਼ ਨੂੰ ਕੋਈ ਨਹੀਂ ਬਚਾ ਸਕਦਾ ਕਿਉਂਕਿ ਕਾਂਗਰਸ ਪਾਰਟੀ ਨੇ ਪਿਛਲੇ ਲੰਮੇ ਸਮੇਂ ਦੇਸ਼ ਤੇ ਰਾਜ ਕਰਨ ਸਮੇਂ ਵੱਡੇ ਵੱਡੇ ਘੁਟਾਲੇ ਕਰਕੇ ਦੇਸ਼ ਦੇ ਸਰਮਾਏ ਨੂੰ ਦੋਵੇਂ ਹੱਥੀ ਲੁੱਟਿਆ ਹੈ ਅਤੇ ਦੇਸ਼ ਵਾਸੀਆਂ ਨੂੰ ਝੂਠੇ ਲਾਰਿਆਂ ਤੋਂ ਸਿਵਾ ਕੁੱਝ ਵੀ ਨਹੀਂ ਦਿੱਤਾ, ਇਸ ਕਰਕੇ ਕਾਂਗਰਸ ਪਾਰਟੀ ਲੋਕਾਂ ਵਿੱਚ ਆਪਣਾ ਵਿਸ਼ਵਾਸ ਗਵਾ ਚੁੱਕੀ ਹੈ ! ਲੋਕ ਸਭਾ ਚੋਣਾਂ ਬਾਰੇ ਉਹਨਾਂ ਕਿਹਾ ਕਿ ਉਹ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ !