ਲੁਧਿਆਣਾ, 18 ਫਰਵਰੀ 2019 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਵੱਲੋਂ ਪੁਲਵਾਮਾ 'ਚ ਸੀਆਰਪੀਐਫ ਅਤੇ ਜਵਾਨਾਂ 'ਤੇ ਹੋਏ ਦਹਿਸ਼ਤਗਰਦੀ ਹਮਲੇ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਟਿੱਕਾ ਨੇ ਕਿਹਾ ਕਿ ਇਹ ਦਹਿਸ਼ਤਗਰਦੀ ਹਮਲਾ ਪਾਕਿਸਤਾਨ ਦੀ ਭਾਰਤ ਵਿਰੁੱਧ ਸਾਜਿਸ਼ ਹੈ। ਟਿੱਕਾ ਨੇ ਕਿਹਾ ਕਿ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀਆਰਪੀਐਫ ਜਵਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣੀ ਚਾਹੀਦੀ।
ਭਾਰਤ ਸਰਕਾਰ ਨੂੰ ਪਾਕਿਸਤਾਨ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਦਹਿਸ਼ਤਗਰਦੀ ਹਮਲੇ ਦਾ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਪਾਕਿਸਤਾਨ ਦੇ ਦੋਹਰੇ ਕਿਰਦਾਰ ਦਾ ਪਰਦਾਫਾਸ਼ ਕਰਦਾ ਹੈ। ਟਿੱਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਪਾਕਿਸਤਾਨ ਵਿਰੁੱਧ ਸਟੈਂਡ ਦੀ ਪ੍ਰਸ਼ੰਸ਼ਾ ਕੀਤੀ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਕਾਰਗਿਲ ਯੁੱਧ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ।