ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ
ਫ਼ਤਹਿਗੜ੍ਹ ਸਾਹਿਬ 21 ਫਰਵਰੀ (ਦੀਦਾਰ ਗੁਰਨਾ ) ਪਿਛਲੇ ਕਰੀਬ 3 ਦਹਾਕਿਆ ਤੋਂ ਪੰਜਾਬ ਪੁਲਿਸ ਦੇ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਜਸਵਿੰਦਰ ਸਿੰਘ ਟਿਵਾਣਾ ਨੇ ਅੱਜ ਡੀ.ਐਸ.ਪੀ.ਡੀ ਫ਼ਤਹਿਗੜ੍ਹ ਸਾਹਿਬ ਦਾ ਅਹੁਦਾ ਸੰਭਾਲਿਆ।ਇਥੇ ਇਹ ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਟਿਵਾਣਾ ਬਲਾਈਂਡ ਮਰਡਰ ਸੁਲਝਾਉਣ ਅਤੇ ਵੱਡੀਆਂ ਸਮੱਸਿਆਵਾਂ ਦਾ ਹੱਲ ਕੱਢਣ ਦੇ ਮਾਹਰ ਮੰਨੇ ਜਾਂਦੇ ਹਨ ! ਸ ਟਿਵਾਣਾ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ ।