ਡੀ.ਐਸ.ਪੀ.ਗੁਰਦੇਵ ਸਿੰਘ ਧਾਲੀਵਾਲ
ਮੋਹਾਲੀ 21 ਫਰਵਰੀ (ਦੀਦਾਰ ਗੁਰਨਾ )ਪੰਜਾਬ ਪੁਲਿਸ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਗੁਰਦੇਵ ਸਿੰਘ ਧਾਲੀਵਾਲ ਨੇ ਅੱਜ ਡੀ.ਐਸ.ਪੀ.ਡੀ ਮੋਹਾਲੀ ਦਾ ਅਹੁਦਾ ਸੰਭਾਲਿਆ ।ਸ ਧਾਲੀਵਾਲ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਜਿਲ੍ਹੇ ਨੂੰ ਨਸ਼ਾ ਮੁਕਤ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਉਹਨਾਂ ਅੱਗੇ ਕਿਹਾ ਕਿ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ ।