ਹੁਸ਼ਿਆਰਪੁਰ, 22 ਫਰਵਰੀ 2019 - ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਬੜ•ਾਵਾ ਦੇਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਰਕਾਰ ਦੁਆਰਾ ਸ਼ੁਰੂ ਕੀਤਾ ਗਿਆ ਬਿਜਨੈਸ ਫਸਟ ਪੋਰਟਲ ਵਿਸ਼ੇਸ਼ ਭੂਮਿਕਾ ਨਿਭਾਅ ਰਿਹਾ ਹੈ। ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਨਿਵੇਸ਼ਕਾਂ ਨੂੰ ਉਦਯੋਗ ਸਥਾਪਿਤ ਕਰਨ ਲਈ ਕਾਫ਼ੀ ਸੁਵਿਧਾ ਮਿਲ ਰਹੀ ਹੈ, ਜਿਸ ਕਾਰਨ ਬਿਜਨੈਸ ਫਸਟ ਪੋਰਟਲ ਨੂੰ ਨਿਵੇਸ਼ਕਾਂ ਵਲੋਂ ਕਾਫ਼ੀ ਸਰਾਹਿਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਬਿਜਨੈਸ ਫਸਟ ਪੋਰਟਲ ਤਹਿਤ ਸਿੰਗਲ ਵਿੰਡੋ ਸਿਸਟਮ ਰਾਹੀਂ ਹੁਣ ਤੱਕ ਜ਼ਿਲ•ੇ ਵਿੱਚ 27 ਨਿਵੇਸ਼ਕਾਂ ਨੇ ਆਪਣੀ ਰੁਚੀ ਦਿਖਾਈ ਹੈ, ਜਿਸ ਵਿੱਚ ਉਨ•ਾਂ ਆਪਣੇ ਪ੍ਰੋਜੈਕਟਾਂ ਦੀ ਅਨੁਮਾਨਤ ਲਾਗਤ 2100 ਕਰੋੜ ਰੁਪਏ ਦੱਸੀ ਹੈ। ਇਨ•ਾਂ ਨਿਵੇਸ਼ਕਾਂ ਵਲੋਂ ਜ਼ਿਲ•ੇ ਵਿੱਚ ਪ੍ਰੋਜੈਕਟ ਸ਼ੁਰੂ ਹੋਣ ਨਾਲ ਕਰੀਬ 9 ਹਜ਼ਾਰ ਲੋਕਾਂ ਨੂੰ ਰੋਜਗਾਰ ਦੇ ਮੌਕੇ ਮਿਲਣਗੇ।
ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਬੜ•ਾਵਾ ਦੇਣ ਲਈ ਸ਼ੁਰੂ ਕੀਤੇ ਗਏ ਬਿਜਨੈਸ ਫਸਟ ਪੋਰਟਲ ਤਹਿਤ ਜ਼ਿਲ•ੇ ਦੇ ਉਦਯੋਗਿਕ ਯੂਨਿਟਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਹ ਪੋਰਟਲ ਨਿਵੇਸ਼ਕਾਂ ਦੀ ਮਦਦ ਲਈ ਦੇਸ਼ ਵਿੱਚ ਕਿਸੇ ਵੀ ਰਾਜ ਦੁਆਰਾ ਸ਼ੁਰੂ ਕੀਤਾ ਜਾਣ ਵਾਲਾ ਪਹਿਲਾ ਪੋਰਟਲ ਹੈ। ਉਨ•ਾਂ ਦੱਸਿਆ ਕਿ ਇਸ ਪੋਰਟਲ ਦੁਆਰਾ ਨਿਵੇਸ਼ਕ ਆਪਣੇ ਉਦਯੋਗਿਕ ਯੂਨਿਟ ਨੂੰ ਰਜਿਸਟਰ ਕਰਨ ਲਈ ਅਤੇ ਹੋਰ ਸੁਵਿਧਾਵਾਂ ਲੈਣ ਲਈ ਅਪਲਾਈ ਕਰ ਸਕਦੇ ਹਨ ਅਤੇ ਉਸ ਦੀ ਸਮੁੱਚੀ ਕਲੀਅਰੈਂਸ ਆਨਲਾਈਨ ਹੀ ਦਿੱਤੀ ਜਾਵੇਗੀ। ਇਸ ਪੋਰਟਲ ਵਿੱਚ ਆਨਲਾਈਨ ਫੀਸਾਂ ਦੇ ਭੁਗਤਾਨ, ਤੀਸਰੀ ਧਿਰ ਦੀ ਵੈਰੀਫਿਕੇਸ਼ਨ ਅਤੇ ਐਪਲੀਕੇਸ਼ਨ ਟ੍ਰੈਕਿੰਗ ਦੀ ਸੁਵਿਧਾ ਵੀ ਉਪਬਲੱਧ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਇਕ ਹੀ ਛੱਤ ਥੱਲੇ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬਿਜਨੈਸ ਫਸਟ ਪੋਰਟਲ ਤੋਂ ਕੰਮ ਦਾ ਆਸਾਨੀ ਨਾਲ ਪਤਾ ਲਗਾਇਆ ਜਾ ਸਕੇਗਾ ਅਤੇ ਨਿਗਰਾਨੀ ਰੱਖੀ ਜਾ ਸਕੇਗੀ। ਉਨ•ਾਂ ਦੱਸਿਆ ਕਿ ਐਸ.ਐਮ.ਐਸ. ਅਤੇ ਈ-ਮੇਲ ਦੀ ਸੂਚਨਾ ਤੋਂ ਇਲਾਵਾ ਸਰਟੀਫਿਕੇਟ/ਲਾਇਸੈਂਸ ਡਿਜ਼ੀਟਲ ਤੌਰ 'ਤੇ ਜਾਰੀ ਕੀਤੇ ਜਾ ਸਕਣਗੇ। ਉਨ•ਾਂ ਦੱਸਿਆ ਕਿ ਬਿਜਨੈਸ ਫਸਟ ਪੋਰਟਲ 'ਤੇ ਆਪਣੀ 'ਮਨਜ਼ੂਰੀ ਜਾਣੋ' ਦੀ ਸੁਵਿਧਾ ਨਿਵੇਸ਼ਕਾਂ ਨੂੰ ਦਿੱਤੀ ਗਈ ਹੈ, ਜਿਸ ਨਾਲ ਮਨਜ਼ੂਰੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ•ਾਂ ਨਿਵੇਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਦਯੋਗ ਸਥਾਪਿਤ ਕਰਨ ਲਈ ਇਸ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣ, ਤਾਂ ਕਿ ਉਨ•ਾਂ ਨੂੰ ਸਰਕਾਰ ਵਲੋਂ ਦਿੱਤੀ ਗਈ ਸੁਵਿਧਾ ਮਿਲ ਸਕੇ।