← ਪਿਛੇ ਪਰਤੋ
ਐੱਸ.ਏ.ਐੱਸ. ਨਗਰ 13 ਮਾਰਚ,2019: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਚਲਾਏ ਜਾ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਗੁਣਾਤਮਿਕ ਸੁਧਾਰਾਂ ਦੀ ਪ੍ਰਸ਼ੰਸ਼ਾ ਕਰਦਿਆਂ ਗ੍ਰਾਮ ਪੰਚਾਇਤ ਮੋਹੀ ਖੁਰਦ ਦੇ ਸਰਪੰਚ ਤੇਜਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਰਕਾਰੀ ਸਕੂਲਾਂ ਦੇ ਬੱਚੇ ਬਹੁਤ ਫਾਇਦਾ ਉਠਾ ਰਹੇ ਹਨ| ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪਿੰਡ ਦੇ ਬੱਚਿਆਂ ਦਾ ਪੱਧਰ ਬਹੁਤ ਉੱਚਾ ਹੋਇਆ ਹੈ| ਉਹਨਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਤਹਿਤ ਕੀਤੀ ਜਾਣ ਵਾਲੀ ਟੈਸਟਿੰਗ ਅਤੇ ਪੜ੍ਹਾਉਣ ਦੀ ਵਿਧੀ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਬੱਚਿਆਂ ਦਾ ਜਮਾਤ ਅਨੁਸਾਰ ਵਿਕਾਸ ਹੁੰਦਾ ਰਹੇ| ਉਹਨਾਂ ਕਿਹਾ ਉਹ ਨਿਜੀ ਤੌਰ 'ਤੇ ਵੀ ਅਤੇ ਗ੍ਰਾਮ ਪੰਚਾਇਤ ਵੱਲੋਂ ਵੀ ਇਸ ਪ੍ਰੋਜੈਕਟ ਨੂੰ ਸਰਕਾਰੀ ਸਕੂਲ ਵਿੱਚ ਜਾਰੀ ਰੱਖਣ ਦੀ ਹਮਾਇਤ ਕਰਦੇ ਹਨ|
Total Responses : 266