ਨਵਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਰਾਜਨ ਨੂੰ ਵਧਾਈ ਦੇਣ ਸਮੇਂ ਐਸ.ਓ.ਆਈ. ਮਾਲਵਾ ਜ਼ੋਨ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ।
ਫ਼ਤਹਿਗੜ੍ਹ ਸਾਹਿਬ, 17 ਮਾਰਚ (ਦੀਦਾਰ ਗੁਰਨਾ )-ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ 25 ਮੈਂਬਰਾਂ ਵਿਚੋਂ 18 ਮੈਂਬਰਾਂ ਨੇ ਹਰਪ੍ਰੀਤ ਸਿੰਘ ਰਾਜਨ ਬਰਾੜ ਨੂੰ ਵੋਟਾਂ ਪਾਕੇ ਇਕ ਤਰਫ਼ਾਂ ਜਿੱਤ ਨਾਲ ਪੰਜਾਬ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਬਣਾਈਆਂ ਹੈ ਜੋ ਕਿ ਬਹੁਤ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਹਰਪ੍ਰੀਤ ਸਿੰਘ ਰਾਜਨ ਬਰਾੜ 12 ਸਾਲ ਬਾਅਦ ਪੰਜਾਬ ਰਾਜ ਦੇ ਚੇਅਰਮੈਨ ਬਣੇ ਹਨ। 12 ਸਾਲ ਤੋਂ ਕੋਈ ਵੀ ਪੰਜਾਬ ਦਾ ਚੇਅਰਮੈਨ ਨਹੀਂ ਬਣ ਸਕਿਆ ਸੀ। ਇਸ ਗੱਲ ਦਾ ਪ੍ਰਗਟਾਵਾ ਐਸ.ਓ.ਆਈ. ਮਾਲਵਾ ਜ਼ੋਨ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨਵਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਬਰਾੜ ਨੂੰ ਵਧਾਈ ਦੇਣ ਸਮੇਂ ਕੀਤਾ। ਇਸ ਮੌਕੇ ਤੇ ਸ. ਬਰਾੜ ਨੇ ਆਪਣੀ ਇਸ ਜਿੱਤ ਲਈ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਹ ਦਿਨ ਰਾਤ ਇਕ ਕਰਨਗੇ। ਇਸ ਮੌਕੇ ਤੇ ਵਧਾਈ ਦੇਣ ਵਾਲਿਆਂ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਬਾਜਵਾ, ਹਰਪ੍ਰੀਤ ਸਿੰਘ ਰਿੱਚੀ, ਅਵਤਾਰ ਸਿੰਘ ਤਾਰੀ ਆਦਿ ਹਾਜ਼ਰ ਸਨ।