ਪਿੰਡ ਗੁਣੀਆਂ ਮਾਜਰੀ ਵਿਖੇ ਨੁੱਕੜ ਮੀਟਿੰਗ ਦੌਰਾਨ ਦਰਬਾਰਾ ਸਿੰਘ ਗੁਰੂ ਦਾ ਸਨਮਾਨ ਕਰਦੇ ਪਿੰਡ ਵਾਸੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦੇ ਹੋਰ ਸੀਨੀਅਰ ਆਗੂ।
ਨੋਗਾਵਾਂ, 17 ਮਾਰਚ (ਦੀਦਾਰ ਗੁਰਨਾ )-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਲੋਕ ਸਭਾ ਚੋਣਾਂ ਵਿਚ ਰਿਜ਼ਰਵ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਸੀਟ ਤੋਂ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਪਿੰਡ ਪੱਧਰ ਤੇ ਸਰਗਰਮੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਗੁਣੀਆਂ ਮਾਜਰੀ ਵਿਖੇ ਕੀਤੀ ਨੁੱਕੜ ਮੀਟਿੰਗ ਵਿਚ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਕਿਹਾ ਕਿ ਮੌਜੂਦਾ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਦੁਖੀ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਮੀਟਿੰਗ ਦੌਰਾਨ ਦਰਬਾਰਾ ਸਿੰਘ ਸਿੰਘ ਨੇ ਜਿੱਥੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਪੋਲ ਖੋਲੀ, ਉੱਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕੈਪਟਨ ਸਰਕਾਰ ਤੇ, ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਬੰਦ ਕਰਨ ਦਾ ਦੋਸ਼ ਵੀ ਲਗਾਇਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਦਰਬਾਰਾ ਸਿੰਘ ਗੁਰੂ ਦਾ ਸਨਮਾਨ ਵੀ ਕੀਤਾ ਗਿਆ। ਮੀਟਿੰਗ ਵਿਚ ਸੀਨੀਅਰ ਆਗੂ ਭੁਪਿੰਦਰ ਸਿੰਘ ਹਾਂਸ, ਅਮਨਪਾਲ ਸਿੰਘ ਨਾਹਨਹੇੜੀ, ਸਵਰਨ ਸਿੰਘ ਸ਼ਿਵਦਾਸਪੁਰ, ਕੁਲਵੰਤ ਸਿੰਘ ਦੇਦੜਾਂ, ਬਹਾਦਰ ਸਿੰਘ ਦੇਦੜਾਂ, ਐਡਵੋਕੇਟ ਅਮਰਜੀਤ ਸਿੰਘ ਚੀਮਾ, ਹਰਜੀਤ ਸਿੰਘ ਚੀਮਾ, ਇੰਦਰਜੀਤ ਸਿੰਘ ਚੀਮਾ, ਬਲਜੀਤ ਸਿੰਘ ਚੀਮਾ, ਕੁਲਵੰਤ ਸਿੰਘ, ਅਜਾਇਬ ਸਿੰਘ, ਲਖਵਿੰਦਰ ਸਿੰਘ ਦੇ ਨਾਲ ਪਿੰਡ ਦੇ ਹੋਰ ਪਤਵੰਤੇ ਵੀ ਮੌਜੂਦ ਸਨ।