ਹੁਸ਼ਿਆਰਪੁਰ, 19 ਮਾਰਚ 2019: ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਮੌਕੇ 'ਤੇ ਫਸਟ ਏਡ ਦੀ ਪੋਸਟ ਲਗਾਉਣ ਲਈ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਅੱਜ ਫਸਟ ਏਡ ਟੀਮ ਸਮੇਤ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਹ ਐਂਬੂਲੈਂਸ ਵੈਨ ਅਤੇ ਫਸਟ ਏਡ ਟੀਮ 19 ਤੋਂ 21 ਮਾਰਚ ਤੱਕ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗੀ। ਉਨ•ਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ 'ਤੇ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ ਅਤੇ ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਇਹ ਟੀਮ ਸਹਾਈ ਸਾਬਤ ਹੋਵੇਗੀ। ਉਨ•ਾਂ ਕਿਹਾ ਕਿ ਫਸਟ ਏਡ ਟੀਮ ਵਿੱਚ 8 ਮੈਂਬਰ ਸ਼ਾਮਲ ਹਨ, ਜਿਨ•ਾਂ ਵਲੋਂ ਫਸਟ ਏਡ ਸਬੰਧੀ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਸ ਮੇਲੇ ਲਈ ਜ਼ਿਲ•ਾ ਰੈਡ ਕਰਾਸ ਵਲੋਂ ਜਿਥੇ ਸ਼ਰਧਾਲੂ ਸੰਗਤਾਂ ਦੀ ਸੁਵਿਧਾ ਲਈ ਫਸਟ ਏਡ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ, ਉਥੇ ਐਂਬੂਲੈਂਸ ਵੈਨ ਪ੍ਰਭਾਵਿਤ ਵਿਅਕਤੀਆਂ ਨੂੰ ਦੂਰ-ਨੇੜੇ ਦੇ ਹਸਪਤਾਲਾਂ ਵਿਖੇ ਪਹੁੰਚਾਉਣ ਦੀ ਸੇਵਾ ਵੀ ਕਰੇਗੀ। ਇਸ ਮੌਕੇ 'ਤੇ ਆਈ.ਏ.ਐਸ. ਸ਼੍ਰੀ ਗੌਤਮ ਜੈਨ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਸਕੱਤਰ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ਼੍ਰੀ ਨਰੇਸ਼ ਗੁਪਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਫਸਟ ਏਡ ਮਾਹਿਰਾਂ ਦੀ 8 ਮੈਂਬਰੀ ਟੀਮ ਵਿੱਚ ਸ਼੍ਰੀ ਸੰਤੋਖ ਸਿੰਘ ਪਲਟੂਨ ਕਮਾਂਡਰ ਪੰਜਾਬ ਹੋਮ ਗਾਰਡ ਹੁਸ਼ਿਆਰਪੁਰ, ਲੈਕਚਰਾਰ ਇੰਨ ਫਸਟ ਏਡ ਐਂਡ ਹੋਮ ਨਰਸਿੰਗ ਸ਼੍ਰੀ ਦਰਸ਼ਨ ਸਿੰਘ, ਸਰਕਾਰੀ ਹਾਈ ਸਕੂਲ ਜਾਜਾ ਸ਼੍ਰੀ ਬਲਬੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾੜੀਆਂ ਕਲਾਂ ਸ਼੍ਰੀ ਨਰਿੰਜਨ ਸਿੰਘ, ਸਰਕਾਰੀ ਹਾਈ ਸਕੂਲ ਬਿੰਜੋਂ ਸ਼੍ਰੀ ਮਨਜੀਤ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਬੈਂਸ ਅਵਾਨਾ ਸ਼੍ਰੀ ਸੋਹਣ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਸਮੁੰਦਰਾ ਸ਼੍ਰੀ ਅਮਰਜੀਤ ਸਿੰਘ ਅਤੇ ਲੈਕਚਰਾਰ ਇੰਨ ਫਸਟ ਏਡ ਐਂਡ ਹੋਮ ਨਰਸਿੰਗ ਸ਼੍ਰੀ ਜਸਵੀਰ ਸਿੰਘ ਸ਼ਾਮਲ ਹਨ।