← ਪਿਛੇ ਪਰਤੋ
ਐੱਸ.ਏ.ਐੱਸ. ਨਗਰ 22 ਮਾਰਚ , 2019 : ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੁੱਖ ਦਫ਼ਤਰ ਵਿਖੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿਡ-ਡੇ-ਮੀਲ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ| ਇਸ ਮੀਟਿੰਗ ਵਿੱਚ ਡੀਪੀਆਈ ਐਲੀਮੈਂਟਰੀ ਸਿੱਖਿਆ ਇੰਦਰਜੀਤ ਸਿੰਘ ਵੀ ਮੌਜੂਦ ਰਹੇ| ਮੀਟਿੰਗ ਵਿੱਚ ਸਮੂਹ ਜ਼ਿਲ੍ਹਾ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਦੀ ਰਿਪੋਰਟਾਂ ਅਤੇ ਮਿਡ-ਡੇ-ਮੀਲ ਸਬੰਧੀ ਜਾਣਕਾਰੀ ਲਈ ਗਈ| ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਮਿਡ-ਡੇ-ਮੀਲ ਦੀ ਕਾਰਗੁਜ਼ਾਰੀ ਸਬੰਧੀ ਸਮੂਹ ਜ਼ਿਲ੍ਹਿਆਂ ਦੀ ਗਰੇਡਿੰਗ ਕੀਤੀ ਜਾਵੇ| ਉਹਨਾਂ ਅਧਿਆਪਕਾਂ ਵੱਲੋਂ ਐਪ 'ਤੇ ਅਪਲੋਡ ਕੀਤੇ ਜਾ ਰਹੇ ਡਾਟੇ ਬਾਰੇ ਵੀ ਜਾਣਕਾਰੀ ਹਾਸਲ ਕੀਤੀ| ਮਿਡ ਡੇ ਮੀਲ ਸਬੰਧੀ ਗ੍ਰੀਵੀਐਂਸਜ਼ ਬਾਰੇ ਕਿਹਾ ਕਿ ਕਿਸੇ ਵੀ ਜ਼ਿਲ੍ਹੇ ਵਿੱਚ ਲਗਾਤਾਰ ਆ ਰਹੀਆਂ ਗ੍ਰੀਵੀਐਂਸਜ਼ ਦਾ ਹੱਲ ਸਬੰਧਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਬਿਨਾਂ ਦੇਰੀ ਤੋਂ ਕੀਤਾ ਜਾਵੇ| ਉਹਨਾਂ ਸਕੂਲਾਂ ਵਿੱਚ ਕਿਚਨ ਗਾਰਡਨ ਨੂੰ ਉਤਸ਼ਾਹਿਤ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ| ਇਸ ਮੌਕੇ ਸਟੇਟ ਦੇ ਮਿਡ-ਡੇ-ਮੀਲ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫਸਰ ਤੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ|
Total Responses : 266