ਸਹਿਕਾਰੀ ਸਭਾ ਚਨਾਰਥਲ ਕਲਾਂ ਦੇ ਨਵੇਂ ਚੁਣੇ ਗਏ ਪ੍ਰਧਾਨ ਇੰਦਰਪਾਲ ਸਿੰਘ ਤੇ ਕਮੇਟੀ ਮੈਂਬਰ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਜਗਦੀਪ ਸਿੰਘ ਨੰਬਰਦਾਰ ਤੇ ਹੋਰ।
ਫ਼ਤਹਿਗੜ੍ਹ ਸਾਹਿਬ, 22 ਮਾਰਚ:(ਦੀਦਾਰ ਗੁਰਨਾ ) ਅੱਜ ਸ਼੍ਰੀ ਇੰਦਰਪਾਲ ਸਿੰਘ ਨੂੰ ਸਹਿਕਾਰੀ ਸਭਾ ਚਨਾਰਥਲ ਕਲਾਂ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆਂ ਗਿਆ। ਇਸ ਤੋਂ ਪਹਿਲਾਂ ਸਭਾ ਦੇ ਮੈਂਬਰਾਂ ਦੀ ਚੋਣ ਹੋਈ ਅਤੇ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਸ. ਇੰਦਰਪਾਲ ਸਿੰਘ ਨੂੰ ਸਭਾ ਦਾ ਪ੍ਰਧਾਨ ਚੁਣਿਆਂ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਇੰਦਰਪਾਲ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਜਸਵਿੰਦਰ ਸਿੰਘ ਨੂੰ ਸਭਾ ਦਾ ਮੀਤ ਪ੍ਰਧਾਨ ਅਤੇ ਸਭਾ ਦੇ ਕੰਮਕਾਰ ਨੂੰ ਚਲਾਉਣ ਲਈ ਸੀ.ਸੀ.ਬੀ ਚਨਾਰਥਲ ਕਲਾਂ ਅਤੇ ਹੋਰ ਸੰਬੰਧਤ ਸਹਿਕਾਰੀ ਅਦਾਰਿਆ ਨਾਲ ਖਾਤਿਆਂ ਨੂੰ ਉਪਰੇਟ ਕਰਨ ਦਾ ਅਧਿਕਾਰ ਸਭਾ ਵੱਲੋਂ ਸ਼੍ਰੀ ਇੰਦਰਪਾਲ ਸਿੰਘ ਪ੍ਰਧਾਨ, ਠੇਕੇਦਾਰ ਪ੍ਰਦੀਪ ਸਿੰਘ ਕਮੇਟੀ ਮੈਂਬਰ ਨੂੰ ਦਿੱਤਾ ਗਿਆ ਅਤੇ ਸ਼੍ਰੀਮਤੀ ਅਮਰਜੀਤ ਕੌਰ ਨੂੰ ਮੈਂਬਰ ਵਜੋਂ ਚੁਣਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਜਗਦੀਪ ਸਿੰਘ ਨੰਬਰਦਾਰ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਸੰਭਾਲਦੇ ਹੀ ਸਭ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਜੋ ਕਿ ਅੱਜ ਤੱਕ ਕਿਸੇ ਸਰਕਾਰ ਵੱਲੋਂ ਨਹੀਂ ਕੀਤਾ ਗਿਆ।
ਉਨ੍ਹਾਂ ਇਹ ਵੀ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਘੱਟ ਕਿਰਾਏ 'ਤੇ ਖੇਤੀ ਸੰਦ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਮੈਂਬਰ ਬਲਾਕ ਸੰਮਤੀ ਲਖਵਿੰਦਰ ਸਿੰਘ ਲੱਖੀ, ਠੇਕੇਦਾਰ ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਬਾਵਾ, ਪਰਮਵੀਰ ਸਿੰਘ ਟਿਵਾਣਾ, ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਗੁਰਸੇਵਕ ਸਿੰਘ ਸੋਨੀ, ਸਵਰਨਦੀਪ ਸਿੰਘ ਰਿੱਠਾ, ਗੁਰਜੰਟ ਸਿੰਘ ਜੱਲ੍ਹਾ, ਗੁਰਪਾਲ ਸਿੰਘ ਹੈਪੀ, ਭਿੰਦਰ ਟਿਵਾਣਾ, ਬਾਵਾ ਚੌਧਰੀ ਆਦਿ ਹਾਜ਼ਰ ਸਨ।