ਡੇਰਾ ਬੱਸੀ, ਮਾਰਚ 23, 2019 : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਮਤ ਸਦਕਾ ਪੂਰਨ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸ੍ਰੀਮਾਨ ਸੰਤ ਬਾਬਾ ਸਾਧੂ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀਆਂ ਅਸੀਸਾਂ ਸਦਕਾ ਵਿਸ਼ਵ ਪੱਧਰ ਤੇ ਪਿੰਡ ਭਾਂਖਰਪੁਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਭਾਂਖਰਪੁਰ ਦੇ ਗ੍ਰਹਿ ਵਿਖੇ ਦਸੰਬਰ 2019 ਨੂੰ ਖੁੱਲ•ੇ ਪੰਡਾਲ ਵਿੱਚ ਮਨਾਇਆ ਜਾ ਰਿਹਾ ਹੈ ।ਜਿਸ ਸੰਬੰਧੀ ਜਥੇਦਾਰ ਕੁਲਦੀਪ ਸਿੰਘ ਭਾਂਖਰਪੁਰ ਵੱਲੋਂ ਆਪਣੇ ਗ੍ਰਹਿ ਪਿੰਡ ਭਾਂਖਰਪੁਰ ਵਿਚ ਇਕ ਸੂਬਾ ਪੱਧਰੀ ਮੀਟਿੰਗ ਮਿਤੀ 24 ਮਾਰਚ ਨੂੰ ਸ਼ਾਮ 4 ਵਜੇ ਸੱਦੀ ਗਈ ਹੈ । ਇਸ ਮੀਟਿੰਗ ਵਿਚ ਪਹੁੰਚਣ ਵਾਲੀਆਂ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਮੋਹਤਵਰ ਸੱਜਣ ਭਾਗ ਲੈਣਗੇ। ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਵਿਸ਼ਵ ਪੱਧਰ ਤੇ ਮਨਾਉਂਣ ਅਤੇ ਇਸ ਸੰਬੰਧੀ ਦਸੰਬਰ ਮਹੀਨੇ 101 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਂਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।
ਇਸ ਗੱਲ ਦੀ ਜਾਣਕਾਰੀ ਮੀਡੀਆ ਨਾਲ ਸਾਂਝੇ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਭਾਂਖਰਪੁਰ ਨੇ ਦੱਸਿਆ ਕਿ ਉਪਰੌਕਤ ਕਰਵਾਏ ਜਾਣ ਵਾਲੇ ਪ੍ਰੋਗਰਾਮ ਸੰਬੰਧੀ ਪਹਿਲਾਂ ਤੋਂ ਹੀ ਤਿਆਰੀਆਂ ਕਰਨੀ ਅਤਿ ਜਰੂਰੀ ਹਨ ਤਾਂ ਜੋ ਦੂਰ ਦੁਰਾਡੇ ਤੋਂ ਪਿੰਡ ਭਾਂਖਰਪੁਰ ਆਉਂਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਸੱਮਸਿਆ ਨਾ ਆਵੇ । ਉਨ•ਾਂ ਕਿਹਾ ਕਿ ਉਹ ਮੀਡੀਆ ਰਾਹੀਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕਰਦੇ ਹਨ ਕਿ ਆਪਣੇ ਕੀਮਤੀ ਸਮੇਂ ਵਿਚੋਂ ਕੁਝ ਸਮਾਂ ਕੱਢ ਕੇ ਮੀਟਿੰਗ ਵਿਚ ਜਰੂਰ ਪਹੁੰਚਣ ਅਤੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ 550ਵਾਂ ਪ੍ਰਕਾਸ਼ ਉਤਸਵ ਵਿਸ਼ਵ ਪੱਧਰ ਤੇ ਮਨਾਉਂਣ ਸੰਬੰਧੀ ਆਪਣੇ ਕੀਮਤੀ ਸੁਝਾਵ ਦੇਣ ।