← ਪਿਛੇ ਪਰਤੋ
ਐੱਸ.ਏ.ਐੱਸ. ਨਗਰ 13 ਅਪ੍ਰੈਲ 2019: ਸਿੱਖਿਆ ਵਿਭਾਗ ਪੰਜਾਬ ਵੱਲੋਂ 13 ਅਪ੍ਰੈਲ 1919 ਦੇ ਜ਼ਲ੍ਹਿਆਂ ਵਾਲੇ ਬਾਗ਼ ਦੇ 100 ਵਰ੍ਹੇ ਪੂਰੇ ਹੋਣ 'ਤੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾ ਪੂਰਵਕ ਨਮਨ ਕੀਤਾ ਗਿਆ| ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਜ਼ਲ੍ਹਿਆਂ ਵਾਲੇ ਬਾਗ਼ ਦੇ ਕਤਲੇਆਮ ਵਿੱਚ ਸ਼ਹੀਦਾਂ ਨੂੰ ਸਮੂਹ ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਸ਼ਰਧਾ ਪੂਰਵਕ ਨਮਨ ਕਰਦੇ ਹਨ| ਇਸ ਲਈ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਅਜ਼ਾਦੀ ਦੇ ਸੰਘਰਸ਼ ਬਾਰੇ ਜਾਣਕਾਰੀ ਦੇਣ ਲਈ ਵੱਖ-ਵੱਖ ਪ੍ਰੋਗਰਾਮ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਕੀਤੇ ਜਾਣਗੇ| ਉਹਨਾਂ ਇਸ ਮੌਕੇ ਅਧਿਆਪਕਾਂ ਤੇ ਬੱਚਿਆਂ ਵੱਲੋਂ ਤਿਆਰ ਕੀਤੀਆਂ ਜ਼ਲ੍ਹਿਆਂ ਵਾਲੇ ਬਾਗ਼ ਦੀਆਂ ਪੇਂਟਿਗਾਂ ਵੀ ਦੇਖੀਆਂ| ਇਸਤੋਂ ਇਲਾਵਾ ਪੰਜਾਬ ਦੇ ਸਕੂਲਾਂ ਵਿੱਚ ਵੀ ਪੇਂਟਿੰਗਾਂ ਮੁਕਾਬਲੇ, ਭਾਸ਼ਣ ਮੁਕਾਬਲੇ, ਦੇਸ਼ ਭਗਤੀ ਦੀ ਇਕਾਂਗੀ ਅਤੇ ਕਵਿਤਾ ਦੇ ਮੁਕਾਬਲੇ ਵੀ ਆਯੋਜਿਤ ਕਰਵਾਏ ਗਏ|
Total Responses : 936