← ਪਿਛੇ ਪਰਤੋ
ਕਾਂਗਰਸ ਪਾਰਟੀ ਦੇ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਹੰਸਾਲੀ-ਖੇੜਾ ਵਿਖੇ ਬਾਬਾ ਪਰਮਜੀਤ ਸਿੰਘ ਪਾਸੋਂ ਅਸ਼ੀਰਵਾਦ ਲੈਂਦੇ ਹੋਏ, ਨਾਲ ਹਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਹਰਿੰਦਰ ਸਿੰਘ ਭਾਂਬਰੀ ਅਤੇ ਹੋਰ।
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਦੀਦਾਰ ਗੁਰਨਾ )-ਕਾਂਗਰਸ ਪਾਰਟੀ ਦੇ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਅੱਜ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸਥਾਨ ਹੰਸਾਲੀ-ਖੇੜਾ ਪਹੁੰਚੇ ਅਤੇ ਬਾਬਾ ਪਰਮਜੀਤ ਸਿੰਘ ਪਾਸੋਂ ਅਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ,ਬਸੀਪਠਾਣਾ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ.,ਆੜ੍ਹਤੀਐਸੋਸੀਏਸ਼ਨਦੇ ਸੂਬਾ ਮੀਤ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਬਲਾਕ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ ਆਦਿ ਮੌਜੂਦ ਸਨ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਉਹ ਇਸ ਸਥਾਨ 'ਤੇ ਨਤਮਸਤਕ ਹੋ ਕੇ ਅਸ਼ੀਰਵਾਦ ਲੈਣ ਲਈ ਆਇਆ ਹਾਂ ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਸਾਰੀਆਂ ਹੀ ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ ਕਿਉਂਕਿ ਵਿਰੋਧੀ ਪਾਰਟੀਆਂ ਪਾਸ ਲੋਕਾਂ ਵਿਚ ਜਾਣ ਲਈ ਕੋਈ ਵੀ ਮੁੱਦਾ ਨਹੀ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਹੋ ਸਕੇ।
Total Responses : 936