ਬਸੀ ਪਠਾਣਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਡਾ. ਰਣਜੀਤ ਕੌਰ ਗੁਰੂ, ਕੌਮੀ ਮੀਤ ਪ੍ਰਧਾਨ ਜਗਦੀਪ ਚੀਮਾ ਅਤੇ ਹੋਰ
ਬਸੀ ਪਠਾਣਾਂ, 17 ਅਪ੍ਰੈਲ (ਦੀਦਾਰ ਗੁਰਨਾ )-ਸਾਬਕਾ ਸੇਵਾ ਮੁਕਤ ਸਿਵਲ ਸਰਜਨ ਡਾ. ਰਣਜੀਤ ਕੌਰ ਗੁਰੂ ਨੇ ਅੱਜ ਖਰੜ ਰੋਡ ਬਸੀ ਪਠਾਣਾਂ ਤੇ ਘਰ-ਘਰ ਜਾ ਕੇ ਪਤੀ ਦਰਬਾਰਾ ਸਿੰਘ ਗੁਰੂ ਲਈ ਵੋਟ ਮੰਗੀ। ਇਸ ਮੌਕੇ ਬੀਬੀ ਰਣਜੀਤ ਕੌਰ ਅਤੇ ਖ਼ਾਸ ਤੌਰ 'ਤੇ ਪਹੁੰਚੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਦੁਖੀ ਜਨਤਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਉਤਸ਼ਾਹ ਦੇਖਦੇ ਹੀ ਬਣਦਾ ਹੈ। ਇਸ ਮੌਕੇ ਰਮਨ ਗੁਪਤਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ, ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਗੁਰਮੀਤ ਸਿੰਘ ਧਾਲੀਵਾਲ ਜ਼ਿਲ੍ਹਾ ਚੇਅਰਮੈਨ ਅਨੁਸ਼ਾਸਨ ਕਮੇਟੀ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤੇ ਹੋਰ ਸੀਨੀਅਰ ਆਗੂਆਂ ਨੇ ਬੀਬੀ ਗੁਰੂ ਨੂੰ ਦੱਸਿਆ ਕਿ ਬੂਥ ਪੱਧਰ ਦੀਆਂ ਟੀਮਾਂ ਘਰ-ਘਰ ਜਾ ਕੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਪੋਲ ਖੋਲ੍ਹ ਰਹੀਆਂ ਹਨ ਅਤੇ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੀਆਂ ਹਨ। ਇਸ ਮੌਕੇ ਮੁਹੱਲਾ ਵਾਸੀਆਂ ਵੱਲੋਂ ਡਾ. ਰਣਜੀਤ ਕੌਰ ਗੁਰੂ ਅਤੇ ਜਗਦੀਪ ਸਿੰਘ ਚੀਮਾ ਕੌਮੀ ਮੀਤ ਪ੍ਰਧਾਨ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਸ.ਸੀ. ਵਿੰਗ ਦੇ ਪ੍ਰਧਾਨ ਰਾਜੀਵ ਕੁਮਾਰ, ਜ਼ੈਲਦਾਰ ਸੁਖਵਿੰਦਰ ਸਿੰਘ, ਬਲਵਿੰਦਰ ਬਿੱਟੂ ਕੌਂਸਲਰ, ਸਵਰਨ ਸਿੰਘ, ਹਰਦੀਪ ਸਿੰਘ, ਹਰਵਿੰਦਰ ਸਿੰਘ, ਹਰਮੇਸ਼ ਸ਼ਰਮਾ, ਜਸਵੀਰ ਸਿੰਘ ਆਦਿ ਨਾਲ ਭਾਰੀ ਗਿਣਤੀ ਵਿਚ ਮੁਹੱਲਾ ਵਾਸੀ ਤੇ ਮਹਿਲਾ ਵਰਕਰਾਂ ਨੇ ਵੀ ਚੋਣ ਪ੍ਰਚਾਰ ਮੁਹਿੰਮ ਵਿਚ ਸ਼ਮੂਲੀਅਤ ਕੀਤੀ।