ਬਲਾਚੌਰ ਹਲਕੇ ਦੇ 20 ਤੋਂ ਵੱਧ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਣੇ ਪਰਿਵਾਰਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਦੇ ਹੋਏ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
ਨਵਾਂ ਸ਼ਹਿਰ, 19 ਅਪ੍ਰੈਲ 2019(ਦੀਦਾਰ ਗੁਰਨਾ )ਅੱਜ ਬਲਾਚੌਰ ਵਿਧਾਨ ਸਭਾ ਹਲਕੇ ਨਾਲ ਸਬੰਧਿਤ 20 ਤੋਂ ਵੱਧ ਕਾਂਗਰਸੀ ਅਤੇ ਆਮ ਦੇ ਵਰਕਰ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ !ਫਿਰਨੀ ਮਾਜਰਾ ਪਿੰਡ 'ਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਅਤੇ ਬੀਜੇਪੀ ਦੇ ਸਾਂਝੇ ਉਮੀਦਵਾਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੀ ਮੌਜੂਦਗੀ ਵਿਚ ਇਨ੍ਹਾਂ ਵਰਕਰਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਇਨ੍ਹਾਂ ਨੇ ਕਿਹਾ ਕਿ ਉਹ ਪ੍ਰੋ ਚੰਦੂਮਾਜਰਾ ਵੱਲੋਂ ਉਨ੍ਹਾਂ ਦੇ ਇਲਾਕੇ ਦੇ ਵਿਕਾਸ ਵਿਚ ਪਾਏ ਯੋਗਦਾਨ ਅਤੇ ਸ਼੍ਰੋਮਣੀ ਅਕਾਲੀ ਦਲ ਬੀਜੇਪੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਪ੍ਰੋ ਚੰਦੂਮਾਜਰਾ ਨੇ ਇਨ੍ਹਾਂ ਵਰਕਰਾਂ ਅਤੇ ਇਨ੍ਹਾਂ ਦੇ ਪਰਿਵਾਰਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਉਹ ਖ਼ੁਦ ਇਕ ਕਿਸਾਨ ਅਤੇ ਪਿੰਡ ਦੇ ਜੰਮਪਲ ਹੋਣ ਦੇ ਨਾਤੇ ਪਿੰਡਾਂ ਦੀਆਂ ਮੁਸ਼ਕਲਾਂ ਅਤੇ ਕਿਸਾਨਾਂ ਮਜ਼ਦੂਰਾਂ ਦੇ ਔਖ ਭਰੇ ਜੀਵਨ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿਉਂਕਿ ਉਨ੍ਹਾਂ ਨੇ ਇਹ ਦੁੱਖ ਤਕਲੀਫ਼ਾਂ ਖ਼ੁਦ ਆਪਣੇ ਪਿੰਡੇ ਤੇ ਹੰਢਾਈਆਂ ਹਨ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ 5 ਸਾਲ ਦੌਰਾਨ ਪੂਰੀ ਕੋਸ਼ਿਸ਼ ਕੀਤੀ ਹੈ ਕਿ ਹਲਕੇ ਦੀ ਹਰ ਸਮੱਸਿਆ ਹੱਲ ਕੀਤੀ ਜਾਵੇ ਅਤੇ ਉਨ੍ਹਾਂ ਨੇ ਨਹਿਰੀ ਪਾਣੀ, ਕੰਢੀ ਕੈਨਾਲ ਅਤੇ ਜੰਗਲੀ ਜਾਨਵਰਾਂ ਤੋਂ ਫ਼ਸਲਾਂ ਦੇ ਬਚਾਅ ਲਈ ਬਹੁਤ ਸਾਰੇ ਫ਼ੰਡ ਕੇਂਦਰ ਤੋਂ ਜੁਟਾਏ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਉਹ ਆਪਣੇ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਸੀਨੀਅਰ ਅਕਾਲੀ ਨੇਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਸ ਹਲਕੇ ਤੋਂ ਮੋਹ ਭੰਗ ਹੋ ਚੁੱਕਾ ਹੈ ਇਸ ਲਈ ਉਨ੍ਹਾਂ ਨੇ ਇਕ ਬਾਹਰਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ ਜਿਸ ਤੋਂ ਜਾਪਦਾ ਹੈ ਕਿ ਇਸ ਇਲਾਕੇ ਦੇ ਕਿਸੇ ਵੀ ਕਾਂਗਰਸੀ ਨੇਤਾ ਤੇ ਪਾਰਟੀ ਨੂੰ ਵਿਸ਼ਵਾਸ਼ ਨਹੀਂ ਹੈ !
ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਵਿਚ ਅਵਤਾਰ ਸਿੰਘ, ਕ੍ਰਿਸ਼ਨ ਲਾਲ, ਸੋਹਣ ਲਾਲ, ਕੇਸਰ ਸਿੰਘ, ਅਜੀਤ ਸਿੰਘ ਸ਼ੇਰਗਿੱਲ, ਬਖ਼ਸ਼ੀਸ਼ ਸਿੰਘ ਮਾਨ, ਮੋਹਣ ਸਿੰਘ ਰਾਏ, ਸਾਬਕਾ ਸਰਪੰਚ ਰੇਸ਼ਮ ਸਿੰਘ, ਕੈਪਟਨ ਜਰਨੈਲ ਸਿੰਘ ਅਤੇ ਹੋਰ ਨੌਜਵਾਨ ਮੌਜੂਦ ਸਨ ਇਸ ਸਮਾਗਮ ਨੂੰ ਬ੍ਰਿਗੇਡੀਅਰ ਰਾਜ ਕੁਮਾਰ, ਯੂਥ ਆਗੂ ਰਾਜਵਿੰਦਰ ਸਿੰਘ ਲੱਕੀ, ਚੇਅਰਮੈਨ ਚੌਧਰੀ ਬਿਮਲ ਕੁਮਾਰ, ਦਲਜੀਤ ਸਿੰਘ ਮਾਨੇਵਾਲ, ਚੇਅਰਮੈਨ ਤਰਲੋਚਨ ਸਿੰਘ ਰੱਕੜ ਅਤੇ ਹੋਰਨਾਂ ਨੇ ਸੰਬੋਧਨ ਕੀਤਾ ਤੇ ਪ੍ਰੋ ਚੰਦੂਮਾਜਰਾ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਵਾਇਆ