ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਬਰਨਾਲਾ ਅਤੇ ਪਿੰਡਾਂ ਦੇ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਅਤੇ ਹੋਰ
ਬਰਨਾਲਾ 23 ਅਪ੍ਰੈਲ (ਦੀਦਾਰ ਗੁਰਨਾ ) ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਖੁੱਡੀ ਕਲਾਂ ਹਲਕਾ ਬਰਨਾਲਾ ਅਤੇ ਪਿੰਡ ਰਾਏ ਤਰਾਨੀ , ਹਲਕਾ ਲਹਿਰਾ ਦੇ ਪੰਜ ਦਰਜਨ ਤੋਂ ਵੱਧ ਪਰਿਵਾਰਾਂ ਨੇ ਅਕਾਲੀ ਦਲ, ਆਮ ਆਦਮੀ ਪਾਰਟੀ ਛੱਡ ਕੇ ਸੰਗਰੂਰ ਲੋਕ ਸਭ ਤੋਂ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਛੱਡਣ ਵਾਲਿਆਂ ਵਿੱਚ ਉਮਾ , ਸਰਪੰਚ , ਡਾ ਪ੍ਰਗਟ ਸਿੰਘ , ਸਾਬਕਾ ਸਰਪੰਚ , ਬਾਲਾ ਸਿੰਘ , ਪੰਚਾਇਤ ਮੈਂਬਰ , ਕਰਨੈਲ ਸਿੰਘ , ਨਾਇਬ ਸਿੰਘ , ਗੁਰਮੁਖ ਸਿੰਘ , ਬਲਦੇਵ ਸਿੰਘ, ਰਾਜਵਿੰਦਰ ਸਿੰਘ ਭੱਟੀ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਚਮਕੌਰ ਸਿੰਘ, ਜੱਗੀ ਸਿੰਘ ਅਤੇ ਅਨੇਕਾਂ ਹੋਰ ਆਗੂ ਸ਼ਾਮਿਲ ਹਨ । ਕੇਵਲ ਸਿੰਘ ਢਿੱਲੋਂ ਨੇ ਉਹਨਾਂ ਨੂੰ ਆਪਣੇ ਗ੍ਰਹਿ ਵਿਖੇ ਸਿਰੋਪਾਉ ਨਾਲ ਉਹਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਤੇ ਬੋਲਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਨੇ ਹਰ ਵਰਗ ਦਾ ਲੱਕ ਤੋੜ ਦਿੱਤਾ ਅਤੇ ਜਿਸ ਤਰਾਂ ਦੀ ਲੁੱਟ ਅਕਾਲੀ ਦਲ ਭਾਜਪਾ ਸਰਕਾਰ ਨੇ ਸਮੇ ਹੋਈ ਉਹ ਕਦੇ ਵੀ ਨਹੀਂ ਹੋਈ। ਉਹਨਾਂ ਅੱਗੇ ਨੇ ਕਿਹਾ ਕਿ ਅਕਾਲੀ ਦਲ ਦੀ ਭਾਈਵਾਲ ਭਾਜਪਾ ਨੇ ਆਪਣੀਆਂ ਨੀਤੀਆਂ ਨਾਲ ਦੇਸ਼ ਦੇਸ਼ ਦੀ ਆਰਥਿਕਤਾ ਉੱਤੇ ਗਹਿਰਾ ਅਸਰ ਪਾਇਆ ਜਿਸ ਨਾਲ ਹਰ ਵਰਗ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਪਾਰਟੀ ਦੇ ਸਰਪ੍ਰਸਤ ਹੀ ਦੋਗਲੀ ਰਾਜਨੀਤੀ ਕਰਦਾ ਹੋਵੇ ਤਾਂ ਪੂਰੀ ਪਾਰਟੀ ਦਾ ਤਾਂ ਫਿਰ ਰੱਬ ਹੀ ਰਾਖਾ ਹੁੰਦਾ। ਨਸ਼ੇ ਦੇ ਮੁੱਦੇ ਤੇ ਪਾਣੀ ਦੇ ਮੁੱਦੇ ਤੇ ਉਹਨਾਂ ਦੀ ਦੋਗਲੀ ਨੀਤੀ ਲੋਕਾਂ ਸਾਹਮਣੇ ਆਈ ਹੈ।
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਪ੍ਰਤੀ ਉਹਨਾਂ ਦੀ ਲਗਨ ਨੂੰ ਦੇਖਦਿਆਂ ਹੋਇਆਂ , ਓਹਨਾ ਨੇ ਆਮ ਆਦਮੀ ਅਤੇ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਓਹਨਾ ਨੇ ਕਿਹਾ ਕਿ ਅਕਾਲੀ ਦਲ ਨੇ ਲੁੱਟ ਕੀਤੀ ਅਤੇ ਪੰਜਾਬ ਵਾਸੀਆਂ ਨੂੰ ਗੁਮਰਾਹ ਕੀਤਾ। ਉਹਨਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਵਿਸ਼ਵਾਸ ਦਵਾਇਆ ਕਿ ਆਉਣ ਵਾਲਿਆਂ ਆਗਾਮੀ ਸੰਗਰੂਰ ਲੋਕ ਸਭ ਚੋਣਾਂ ਵਿਚ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭ ਪਾਰਲੀਮੈਂਟ ਵਿਚ ਭੇਜਣਗੇ