← ਪਿਛੇ ਪਰਤੋ
ਫ਼ਤਹਿਗੜ੍ਹ ਸਾਹਿਬ, 23 ਅਪਰੈਲ(ਦੀਦਾਰ ਗੁਰਨਾ ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਲੋਕ ਸਭਾ ਹਲਕਾ 08 ਫ਼ਤਹਿਗੜ੍ਹ ਸਾਹਿਬ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚੇ 'ਤੇ ਨਜ਼ਰ ਰੱਖਣ ਲਈ ਖਰਚਾ ਅਬਜ਼ਰਵਰ ਸ਼੍ਰੀ ਸੰਤ ਪ੍ਰਕਾਸ਼, ਜੋ ਕਿ 2009 ਬੈਚ ਦੇ ਆਈ.ਆਰ.ਐਸ.ਅਧਿਕਾਰੀ ਹਨ, ਫ਼ਤਹਿਗੜ੍ਹ ਸਾਹਿਬ ਪੁੱਜ ਗਏ ਹਨ। ਸ਼੍ਰੀ ਗੋਇਲ ਨੇ ਦੱਸਿਆ ਕਿ ਜੇਕਰ ਕਿਸੇ ਨੇ ਉਮੀਦਵਾਰਾਂ ਦੇ ਚੋਣ ਖਰਚ ਸਬੰਧੀ ਕੋਈ ਵੀ ਗੱਲ ਖਰਚਾ ਅਬਜ਼ਰਵਰ ਦੇ ਧਿਆਨ ਵਿੱਚ ਲਿਆਉਣੀ ਹੈ ਤਾਂ ਉਨ੍ਹਾਂ ਦੇ ਮੋਬਾਈਲ ਫੋਨ ਨੰਬਰ 95014-94435 ਜਾਂ ਈ-ਮੇਲ expobserverfgs2019@gmail.com 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 189