← ਪਿਛੇ ਪਰਤੋ
ਲੁਧਿਆਣਾ, 25 ਅਪ੍ਰੈਲ 2019: ਸਕੂਲ ਸਿੱਖਿਆ ਵਿਭਾਗ ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ•ਾ ਲੁਧਿਆਣਾ ਦੇ 533 ਸਰਕਾਰੀ ਸਕੂਲਾਂ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਨ•ਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ 'ਚ ਪੜ•ਦੇ ਵਿਦਿਆਰਥੀਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉੱਪ ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ) ਲੁਧਿਆਣਾ ਸ੍ਰੀ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਤਿਹਾਸ ਤੇ ਧਰਮ ਵਰਗੇ ਵਿਸ਼ਿਆਂ 'ਚ ਦਿਲਚਸਪੀ ਵਧਾਉਣ ਦੇ ਨਾਲ-ਨਾਲ ਉਨ•ਾਂ ਦੇ ਆਮ ਗਿਆਨ 'ਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਸਹਾਈ ਸਿੱਧ ਹੁੰਦੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਤਰ•ਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਹ ਸਮਾਗਮ ਮਨਾਉਣ ਲਈ ਸਾਲ 2019 ਦਾ ਕੈਲੰਡਰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਜਿਸ ਤਹਿਤ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਇਨ•ਾਂ ਮੁਕਾਬਲਿਆਂ 'ਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ•ਾਂ ਦੇ ਜੀਵਨ 'ਤੇ ਆਧਾਰਤ ਲੇਖ ਲਿਖਣ ਨੂੰ ਤਰਜੀਹ ਦਿੱਤੀ ਗਈ। ਉਨ•ਾਂ ਕਿਹਾ ਕਿ ਇਸ ਮੌਕੇ ਸਕੂਲੀ ਅਧਿਆਪਕਾਂ ਵੱਲੋਂ ਵੀ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ 'ਚ ਵੱਧ ਚੜ• ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਅਜਿਹੇ ਮੁਕਾਬਲੇ ਹੀ ਵਿਦਿਆਰਥੀਆਂ ਦੇ ਜੀਵਨ 'ਚ ਸਕਾਰਾਤਮਕ ਸੁਧਾਰ ਲਿਆਉਂਦੇ ਹਨ। ਉਪ ਜ਼ਿਲ•ਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਇਨ•ਾਂ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ•ਨ ਲਈ ਸਕੂਲਾਂ 'ਚ ਤੈਨਾਤ ਸਾਰੇ ਪ੍ਰਿੰਸੀਪਲਾਂ, ਅਧਿਆਪਕਾਂ ਤੇ ਹੋਰ ਸਟਾਫ ਦੀ ਡਿਊਟੀ ਲਗਾਈ ਗਈ ਸੀ ਅਤੇ ਲੇਖ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ•ਨ ਲਈ ਉਹ ਸਾਰੇ ਵਧਾਈ ਦੇ ਪਾਤਰ ਹਨ।
Total Responses : 265