ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਮੁਹਾਲੀ, 25 ਅਪ੍ਰੈਲ (ਦੀਦਾਰ ਗੁਰਨਾ ) ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਦੇ ਜਿਹੜੇ ਹਾਲਾਤ ਇਸ ਸਮੇਂ ਹੋ ਗਏ ਹਨ, ਉਹਨਾਂ ਤੋਂ ਸਾਫ਼ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਤਾਸ਼ ਦੇ ਪੱਤਿਆਂ ਦੀ ਤਰ੍ਹਾਂਂ ਖਿੱਲਰ ਜਾਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਇਹੀ ਕਾਰਨ ਹੈ ਕਿ ਉਹਨਾ ਕਿ ਲੋਕਲ ਉਮੀਦਵਾਰ ਤੱਕ ਨਹੀਂ ਮਿਲ ਰਹੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸੀਆਂ ਨੂੰ ਹਾਰ ਕੰਧ 'ਤੇ ਲਿਖੀ ਦਿਖਾਈ ਦੇ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ 'ਤੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ 'ਤੇ ਜਨਤਕ ਤੌਰ 'ਤੇ ਨਾਰਾਜ਼ਗੀ ਜ਼ਾਹਿਰ ਕਰਕੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਲਈ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਕਾਂਗਰਸ ਦੇ ਕੂੜ ਪ੍ਰਚਾਰ ਨੂੰ ਵੀ ਸਮਝ ਚੁੱਕੇ ਹਨ, ਕਿ ਕਿਸ ਤਰ੍ਹਾ ਕਾਂਗਰਸੀਆਂ ਨੇ ਝੂਠੇ ਲਾਅਰੇ ਲਗਾ ਕੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕੀਤਾ । ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿੱਥੇ ਤੱਕ ਉਹਨਾਂ ਦਾ ਸਵਾਲ ਹੈ ਕਿ ਮੁਹਾਲੀ ਵਿਚ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਉਣਾ, ਹਲਕੇ ਦੇ ਨੈਸ਼ਨਲ ਹਾਈਵੇ ਲਈ 10 ਹਜ਼ਾਰ ਕਰੋੜ ਰੁਪਏ ਲੈ ਕੇ ਆਉਣਾ, ਸੱਚ ਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਸਿੱਧੀ ਫਾਲਾਇਟ ਸ਼ੁਰੂ ਕਰਵਾਉਣੀ, ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਤ ਕਰਵਾਉਣਾ, ਬਾਸਮਤੀ ਅਤੇ ਆਲੂ ਨੂੰ ਘੱਟੋ ਘੱਟ ਸਮਰਥਨ ਮੁੱਲ ਵਾਲੀਆਂ ਫ਼ਸਲਾਂ ਵਿਚ ਸ਼ਾਮਲ ਕਰਵਾਉਣਾ,ਐਨ.ਐਫ.ਐਲ. ਨੂੰ ਮੁੜ ਤੋਂ ਸੁਰਜੀਤ ਕਰਨਾ, ਜੰਗਲੀ ਜਾਨਵਰਾਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਸੂਬੇ ਵਿਚ ਸਥਿਤ ਬੀੜਾਂ 'ਤੇ ਕੰਡਿਆਲੀ ਤਾਰ ਲਗਵਾਉਣਾ, ਕੰਬਾਈਨ ਦਾ ਟੋਲ ਟੈਕਸ ਮੁਆਫ਼ ਕਰਵਾਉਣਾ, ਪਹਿਲੀ ਵਾਰ ਸੰਸਦ ਵਿਚ ਛੋਟੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਤੋਂ ਇਲਾਵਾ ਸੰਸਦ ਵਿਚ ਹਾਜ਼ਰ ਰਹਿ ਕੇ ਲੋਕਾਂ ਦੀ ਨੁਮਾਇੰਦਗੀ ਕਰਕੇ ਵੱਖ ਵੱਖ ਮੁੱਦਿਆਂ 'ਤੇ ਪੰਜਾਬ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕੀਤੀ ਗਈ। ਇਹੀ ਕਾਰਨ ਹੈ ਕਿ ਦੋ ਵਾਰ ਉਹਨਾਂ ਨੂੰ ਸਰਬੋਤਮ ਮੈਂਬਰ ਪਾਰਲੀਮੈਂਟ ਨਾਲ ਸਨਮਾਨਿਤ ਵੀ ਕੀਤਾ ਗਿਆ।