ਜ਼ਿਲ੍ਹਾ ਬਾਰ ਕੰਪਲੈਕਸ ਫ਼ਤਿਹਗੜ੍ਹ ਸਾਹਿਬ ਵਿਖੇ ਧਰਤੀ ਦਿਵਸ ਮਨਾਏ ਜਾਣ ਦਾ ਦ੍ਰਿਸ਼ !
ਫ਼ਤਿਹਗੜ੍ਹ ਸਾਹਿਬ ,25 ਅਪ੍ਰੈਲ (ਦੀਦਾਰ ਗੁਰਨਾ )ਕੁਝ ਦਿਨ ਪਹਿਲਾਂ ਜ਼ਿਲ੍ਹਾ ਬਾਰ ਕੰਪਲੈਕਸ ਫ਼ਤਿਹਗੜ੍ਹ ਸਾਹਿਬ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਵਿਸ਼ੇਸ਼ ਤੋਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਧਰਤੀ ਨੂੰ ਬਚਾਉਣ ਲਈ ਯੋਗ ਉਪਰਾਲੇ ਕਰਨ ਵਾਸਤੇ ਵਕੀਲ ਭਾਈਚਾਰੇ ਨਾਲ ਵਿਚਾਰ ਵੀ ਸਾਂਝੇ ਕੀਤੇ। ਉਨ੍ਹਾਂ ਆਉਣ ਵਾਲੇ ਸਮੇਂ ਵਿਚ ਵੱਧ ਤੋਂ ਵੱਧ ਦਰੱਖਤ ਬਾਰ ਕੰਪਲੈਕਸ ਵਿਚ ਲਗਾਉਣ ਅਤੇ ਲੱਗੇ ਹੋਏ ਦਰਖ਼ਤਾਂ ਨੂੰ ਬਚਾਉਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਸਾਰੇ ਵਕੀਲਾਂ ਵੱਲੋਂ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਨੂੰ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ ਗਿਆ। ਬਾਰ ਐੱਸੋਸੀਏਸ਼ਨ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਗਗਨਦੀਪ ਸਿੰਘ ਵਿਰਕ, ਰਾਵੀ ਹਰਜੀਵਨ ਸਿੰਘ ਸਿੱਧੂ ਵਾਈਸ ਪ੍ਰਧਾਨ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਣ ਦੀ ਸੰਭਾਲ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਘੱਟੋ ਘਟ ਦੋ ਦਰਖ਼ਤ ਜ਼ਰੂਰ ਲੱਗਣੇ ਚਾਹੀਦੇ ਹਨ ਤਾਂ ਜੋ ਸ਼ੁੱਧ ਅਤੇ ਤਾਜ਼ਾ ਹਵਾ ਮਨੁੱਖ ਨੂੰ ਹਮੇਸ਼ਾ ਮਿਲਦੀ ਰਹੇ। ਇਸ ਮੌਕੇ ਉਨ੍ਹਾਂ ਵਾਤਾਵਰਣ ਦੀ ਸੰਭਾਲ ਕਰ ਰਹੇ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਵੱਲੋਂ ਉਲੀਕੇ ਗਏ ਕੰਮਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਮਨਮੀਤ ਸਿੰਘ ਲਿਬੜਾ ਜੁਆਇੰਟ ਸੈਕਟਰੀ , ਪ੍ਰਦੀਪ ਕੁਮਾਰ ਲਾਇਬ੍ਰੇਰੀ ਇੰਚਾਰਜ, ਐਡਵੋਕੇਟ ਅਜੀਤਪਾਲ ਸਿੰਘ, ਐਡਵੋਕੇਟ ਰਵਿੰਦਰ ਸਿੰਘ, ਐਡਵੋਕੇਟ ਕੇ.ਐੱਸ ਵਿਰਕ, ਐਡਵੋਕੇਟ ਗੁਰਦੀਪ ਸਿੰਘ, ਐਡਵੋਕੇਟ ਡੀ. ਐਸ ਮਾਂਗਟ, ਐਡਵੋਕੇਟ ਬਰਿੰਦਰ ਸਿੰਘ, ਐਡਵੋਕੇਟ ਨਰਿੰਦਰ ਸਿੰਘ, ਐਡਵੋਕੇਟ ਜਗਜੀਤ ਸਿੰਘ, ਸਮੇਤ ਵੱਡੀ ਗਿਣਤੀ ਵਿਚ ਵਕੀਲ ਸਾਹਿਬਾਨ ਹਾਜ਼ਰ ਸਨ।