ਪਿੰਡ ਸਲੇਮਪੁਰ ਵਿਖੇ ਚੋਣ ਪ੍ਰਚਾਰ ਦੌਰਾਨ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਾਲ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਹੋਰ
ਫ਼ਤਹਿਗੜ੍ਹ ਸਾਹਿਬ, ਮਈ 14 (ਦੀਦਾਰ ਗੁਰਨਾ ) ਇਤਿਹਾਸਕ ਨਗਰੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਜੇ ਕਿਸੇ ਸਰਕਾਰ ਨੇ ਕੰਮ ਕੀਤਾ ਹੈ ਤਾਂ ਉਹ ਕੇਵਲ ਕਾਂਗਰਸ ਸਰਕਾਰ ਨੇ ਕੀਤਾ ਹੈ ਆਪਣੇ ਆਪ ਨੂੰ ਪੰਥ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਕਦੇ ਵੀ ਇਸ ਇਤਿਹਾਸਕ ਧਰਤੀ ਦੀ ਸਾਰ ਨਹੀਂ ਲਈ ਕਾਂਗਰਸ ਸਰਕਾਰ ਨੂੰ ਜਦੋਂ ਵੀ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਤਾਂ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਗਿਆ ਇਹ ਗੱਲ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਬਲਾਕ ਖੇੜਾ ਦੇ ਪਿੰਡ ਸਲੇਮਪੁਰ ਵਿਖੇ ਚੋਣ ਪ੍ਰਚਾਰ ਕਰਦਿਆਂ ਆਖੀ ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਸੰਸਦ ਵਿੱਚ ਪਹੁੰਚ ਕੇ ਉਹ ਜਿੱਥੇ ਇਸ ਹਲਕੇ ਦੀ ਆਵਾਜ਼ ਬੁਲੰਦ ਕਰਨਗੇ, ਉੱਥੇ ਹਲਕੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਦਿਨ ਰਾਤ ਇਕ ਕਰ ਦੇਣਗੇ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਦੌਰਾਨ ਜੁਮਲੇਬਾਜ਼ਾਂ ਕਾਰਨ ਦੇਸ਼ ਨੇ ਵੱਡੇ ਨੁਕਸਾਨ ਝੱਲੇ ਹਨ ਪਰ ਹੁਣ ਲੋਕ ਇਨ੍ਹਾਂ ਜੁਮਲੇਬਾਜ਼ਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾ ਕੇ ਦੇਸ਼ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਲੀਹਾਂ 'ਤੇ ਪਾਉਣਗੇ ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਬਲਾਕ ਖੇੜਾ ਨੂੰ ਤਾਂ ਅਕਾਲੀ ਦਲ ਭਾਜਪਾ ਸਰਕਾਰ ਨੇ ਸਦਾ ਹੀ ਅਣਗੌਲਿਆ ਹੈ ਪਰ ਪਿਛਲੇ ਦੋ ਸਾਲ ਦੌਰਾਨ ਇਸ ਖੇਤਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਇਸ ਖੇਤਰ ਵਿੱਚ ਜਿੱਥੇ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ, ਉੱਥੇ ਜ਼ਿਲ੍ਹੇ ਵਿੱਚ ਬਣਨ ਵਾਲੀਆਂ ਤਿੰਨ ਤਕਨੀਕੀ ਸੰਸਥਾਵਾਂ ਵਿੱਚੋਂ ਇੱਕ ਆਈ.ਟੀ.ਆਈ ਬਲਾਕ ਖੇੜਾ ਵਿੱਚ ਬਣਨ ਜਾ ਰਹੀ ਹੈ ਇਸ ਨਾਲ ਜਿੱਥੇ ਇਸ ਖੇਤਰ ਵਿੱਚ ਤਕਨੀਕੀ ਸਿੱਖਿਆ ਦਾ ਚਾਨਣ ਫੈਲੇਗਾ, ਉੱਥੇ ਇਸ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਵਧਣ ਦੇ ਨਾਲ ਨਾਲ ਸਮੁੱਚੇ ਖੇਤਰ ਦੇ ਵਿਕਾਸ ਨੂੰ ਗਤੀ ਮਿਲੇਗੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਅਮਰ ਸਿੰਘ ਨੂੰ ਜਿਤਾ ਕੇ ਸੰਸਦ ਵਿੱਚ ਭੇਜਣ, ਹਲਕੇ ਵਿੱਚ ਵਿਕਾਸ ਕਰਵਾਉਣ ਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਉਹ ਪਹਿਲਾਂ ਨਾਲੋਂ ਵੀ ਵੱਧ ਕੰਮ ਕਰਦਿਆਂ ਜੀਅ ਜਾਨ ਲਾ ਦੇਣਗੇ ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ, ਬਲਵਿੰਦਰ ਸਿੰਘ ਮਾਵੀ, ਸੁਖਰਾਜ ਸਿੰਘ ਰਾਜਾ, ਗੁਰਪ੍ਰੀਤ ਸਿੰਘ ਲਾਲੀ, ਜਸਵੀਰ ਸਿੰਘ ਭਗੜਾਣਾ, ਸਰਪੰਚ ਸਿਕੰਦਰ ਸਿੰਘ ਚੋਟਲੀ ਖੇੜੀ, ਗੁਰਜੰਟ ਸਿੰਘ ਸਲੇਮਪੁਰ, ਸੁਰਮੁੱਖ ਸਿੰਘ ਫ਼ੌਜੀ, ਸਰਪੰਚ ਕੁਲਜਿੰਦਰ ਸਿੰਘ ਸਲੇਮਪੁਰ,ਕੇਸਰ ਸਿੰਘ, ਰਣਧੀਰ ਸਿੰਘ ਝਾਮਪੁਰ, ਰਣਜੀਤ ਸਿੰਘ, ਮੇਵਾ ਸਿੰਘ, ਜਸਪਾਲ ਸਿੰਘ, ਹਰਵਿੰਦਰ ਸਿੰਘ, ਪਰਵਿੰਦਰ ਸਿੰਘ ਆਦਿ ਇਲਾਕਾ ਨਿਵਾਸੀ ਹਾਜ਼ਰ ਸਨ