ਫਿਰੋਜ਼ਪੁਰ 17 ਮਈ (ਗੁਰਿੰਦਰ ਸਿੰਘ): ਲੋਕ ਸਭਾ ਚੋਣਾਂ ਦੇ ਚੱਲਦਿਆਂ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਛਾਉਣੀ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ। ਫਿਰੋਜ਼ਪੁਰ ਛਾਉਣੀ ਦਾਣਾ ਮੰਡੀ ਵਿਖੇ ਵਿਸ਼ਾਲ ਚੋਣ ਰੈੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰੰਮੀ ਸਰਕਾਰ ਗਰਦਾਨਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਅਤੇ ਵਿਧਾਨ ਸਭਾ ਚੋਣਾਂਂ ਦੌਰਾਨ ਕੀਤੇ ਵਾਅਦਿਆਂ 'ਚੋਂ ਇੱਕ ਵੀ ਪੂਰਾ ਨਹੀਂ ਹੋ ਸਕਿਆ।
ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਆਨ ਦੇ ਰਹੇ ਹਨ ਕਿ ਜੇਕਰ ਇਹਨਾਂ ਚੋਣਾਂ ਵਿੱਚ ਕਾਂਗਰਸ ਨਾ ਜਿੱਤੀ ਤਾਂ ਉਹ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦੇਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਾਹਿਬ ਆਪਣਾ ਅਸਤੀਫਾ ਤਿਆਰ ਰੱਖੋ, ਬਸ ਤੁਹਾਡੇ ਦਿਨ ਥੋੜੇ ਰਹਿ ਗਏ ਹਨ, ਕਿਉਂਕਿ ਲੋਕ ਸਭਾ ਚੋਣਾਂ ਵਿੱੱਚ ਅਕਾਲੀ-ਭਾਜਪਾ ਗੱਠਜੋੜ ਭਾਰੀ ਬਹੁਮਤ ਨਾਲ ਜੇਤੂ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱੱਚ ਫਿਰ ਤੋਂ ਮੋਦੀ ਸਰਕਾਰ ਬਣਾਉਣ ਨੂੰ ਲੈ ਕੇ ਭਾਰਤ ਦੇ ਲੋਕ ਕਾਫੀ ਜ਼ਿਆਦਾ ਉਤਾਵਲੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਵਾਅਦਾ ਖਿਲਾਫ਼ੀ ਵਿਰੁੱਧ ਲੋਕਾਂ ਅੰਦਰ ਭਾਰੀ ਰੋਸ ਹੈ ਅਤੇ ਇਹ ਰੋਸ 19 ਮਈ ਨੂੰ ਕਾਂਗਰਸੀ ਉਮੀਦਵਾਰਾਂ ਖਿਲਾਫ਼ ਵੋਟ ਦੇ ਰੂਪ ਵਿੱਚ ਸਾਹਮਣੇ ਆਵੇਗਾ। ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਯੂਥ ਅਕਾਲੀ ਦਲ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬੱਬਲ ਸੰਧੂ, ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ, ਮਾਸਟਰ ਗੁਰਨਾਮ ਸਿੰਘ, ਮੈਂਬਰ ਐਸਜੀਪੀਸੀ ਸਤਪਾਲ ਸਿੰਘ ਤਲਵੰਡੀ, ਦਰਸ਼ਨ ਸਿੰਘ ਸ਼ੇਰਖਾਂ, ਭਗਵਾਨ ਸਿੰਘ ਸਾਮਾ, ਮੋਹਨਜੀਤ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਜੋਸਨ ਸਾਬਕਾ ਸਰਪੰਚ ਅਨਾਰਕਲੀ, ਜੋਗਾ ਸਿੰਘ, ਨਿਰਮਲ ਸਿੰਘ ਢਿੱਲੋਂ, ਬੂਟਾ ਸਿੰਘ ਸਤੀਏਵਾਲਾ, ਸਾਹਿਬ ਸਿੰਘ ਮੁੱਦਕਾ, ਕਮਲਜੀਤ ਸਿੰਘ ਢੋਲੇਵਾਲਾ, ਹਰਪ੍ਰੀਤ ਸਿੰਘ ਲਾਟੀਆ, ਸ਼ਾਮ ਸਿੰਘ ਮੁੱਦਕਾ, ਕੁਲਬੀਰ ਸਿੰਘ ਢੋਲੇਵਾਲਾ, ਬਲਟੇਕ ਸਿੰਘ ਮੱਲ੍ਹੀ ਸਰਪੰਚ, ਗੁਰਜੀਤ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਘੁੱਗੀ, ਹਰਜਿੰਦਰ ਸਿੰਘ ਅਨਾਰਕਲੀ, ਸੰਤੋਖ਼ ਸਿੰਘ ਆਦਿ ਅਕਾਲੀ ਆਗੂ ਹਾਜ਼ਰ ਸਨ।