ਬਸੀ ਪਠਾਣਾ ਵਿਖੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਹਰਮਨਪ੍ਰੀਤ ਸਿੰਘ ਅਤੇ ਗੁਰਵਿੰਦਰ ਸੋਨੀ
ਫ਼ਤਹਿਗੜ੍ਹ ਸਾਹਿਬ, 17 ਮਈ ( ਦੀਦਾਰ ਗੁਰਨਾ ) ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਕੋਆਰਡੀਨੇਟਰ ਹਰਮਨਪ੍ਰੀਤ ਸਿੰਘ ਅਤੇ ਗੁਰਵਿੰਦਰ ਸੋਨੀ ਵੱਲੋਂ ਅੱਜ ਬੱਸੀ ਪਠਾਣਾ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ! ਇਸ ਮੌਕੇ ਗੱਲਬਾਤ ਕਰਦਿਆਂ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਾਂ 19 ਮਈ ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪਾਈਆਂ ਜਾ ਸਕਣਗੀਆਂ ਅਤੇ ਜਿਸ ਵੋਟਰ ਕੋਲ ਕਿਸੇ ਵਜ੍ਹਾ ਕਾਰਨ ਆਪਣਾ ਫ਼ੋਟੋ ਵਾਲਾ ਵੋਟਰ ਸ਼ਨਾਖ਼ਤੀ ਕਾਰਡ ਨਹੀਂ ਹੈ, ਪਰ ਉਸ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੈ, ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ, ਰਾਜ ਤੇ ਪ੍ਰਾਈਵੇਟ ਲਿਮਟਿਡ ਕੰਪਨੀਆਂ ਵਲੋਂ ਜਾਰੀ ਕੀਤਾ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ ਜਾਂ ਡਾਕਖ਼ਾਨੇ ਦੀ ਕਾਪੀ ਫ਼ੋਟੋ ਸਮੇਤ, ਪੈਨ ਕਾਰਡ, ਲੇਬਰ ਵਿਭਾਗ ਵਲੋਂ ਜਾਰੀ ਸਮਾਰਟ ਕਾਰਡ, ਮਗਨਰੇਗਾ ਜੌਬ ਕਾਰਡ, ਲੇਬਰ ਵਿਭਾਗ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਫੋਟੋ ਸਮੇਤ, ਸੰਸਦ ਮੈਂਬਰ, ਵਿਧਾਇਕ ਅਤੇ ਕੌਸ਼ਲਰ ਨੂੰ ਜਾਰੀ ਸਰਕਾਰੀ ਸ਼ਨਾਖ਼ਤੀ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਵੋਟ ਪਾ ਸਕਣਗੇ ਅਤੇ ਦਿਵਿਆਂਗ ਵੋਟਰਾਂ ਲਈ ਹਰੇਕ ਪੋਲਿਗ ਬੂਥ 'ਤੇ ਰੈਂਪ ਅਤੇ ਵੀਲ੍ਹ ਚੇਅਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਦਿਵਿਆਂਗ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਗੁਰਵਿੰਦਰ ਸਿੰਘ ਸੋਨੀ ,ਗੁਰਚਰਣ ਸਿੰਘ,ਬਲਿਹਾਰ ਸਿੰਘ,ਬਲਕਾਰ ਸਿੰਘ, ਅਵਤਾਰ ਸਿੰਘ,ਰੋਹਿਤ ਕੁਮਾਰ, ਰੌਵਿੰਦਰ ਸਿੰਘ,ਸੱਤਪਾਲ ਸਿੰਘ ਆਦਿ ਹਾਜ਼ਰ ਸਨ।