ਫਤਹਿਗੜ੍ਹ ਸਾਹਿਬ ਦੇ ਪਿੰਡ ਸੈਦਪੁਰਾ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨਾਲ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਅਤੇ ਹੋਰ
ਫ਼ਤਿਹਗੜ੍ਹ ਸਾਹਿਬ, 20 ਮਈ (ਦੀਦਾਰ ਗੁਰਨਾ ) ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਸ਼ਾਂਤੀਪੂਰਵਕ ਵੋਟਾਂ ਪਈਆਂ।ਇਸ ਬਾਰੇ ਗੱਲਬਾਤ ਕਰਦਿਆਂ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਮੁੱਚੇ ਹਲਕੇ ਵਿਚ ਬਣਾਏ ਪੋਲਿੰਗ ਬੂਥਾਂ 'ਤੇ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਪੂਰੇ ਉਤਸ਼ਾਹ ਨਾਲ ਕੀਤਾ ਅਤੇ ਪਹਿਲੀ ਵਾਰ ਵੋਟ ਪਾਉਣ ਪੁੱਜੇ ਨੌਜਵਾਨਾਂ ਵਿਚ ਵੀ ਇੱਕ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ ਤੇ ਵੀਲ੍ਹ ਚੇਅਰ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਇਸ ਪ੍ਰਬੰਧ ਕਾਰਨ ਅੰਗਹੀਣ ,ਅਪਾਹਜ ਅਤੇ ਬਜ਼ੁਰਗਾਂ ਨੂੰ ਕੋਈ ਮੁਸ਼ਕਿਲ ਨਹੀਂ ਹੋਈ। ਇਸ ਮੌਕੇ ਗੁਰਜੀਤ ਸਿੰਘ,ਭਵਨ ਪੁਨੀਤ ਸਿੰਘ, ਸੁਖਵਿੰਦਰ ਸਿੰਘ,ਜਰਨੈਲ ਸਿੰਘ,ਸੰਦੀਪ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ ਤੇ ਵਲੰਟੀਅਰ ਹਾਜ਼ਰ ਸਨ।