← ਪਿਛੇ ਪਰਤੋ
ਸੁਖਰਾਜ ਸਿੰਘ ਰਾਜਾ
ਫਤਹਿਗੜ੍ਹ ਸਾਹਿਬ 19 ਜੂਨ (ਦੀਦਾਰ ਗੁਰਨਾ ) ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾਂ ਗਿਆ ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਸੈੱਲ ਦੇ ਮੀਤ ਪ੍ਰਧਾਨ ਸੁਖਰਾਜ ਸਿੰਘ ਰਾਜਾ ਨੂੰ ਮੈਂਬਰ ਬਣਾਇਆ ਗਿਆ । ਇਸ ਮੌਕੇ ਸੁਖਰਾਜ ਸਿੰਘ ਰਾਜਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਬਤੌਰ ਮੈਂਬਰ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਉਨ੍ਹਾਂ ਜ਼ਿਲ੍ਹੇ ਵਿੱਚ ਪੈਂਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਅਪੀਲ ਕੀਤੀ ਤਾ ਜੋ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚੋਂ ਰਿਸ਼ਵਤਖ਼ੋਰੀ ਖ਼ਤਮ ਕਰਕੇ ਇਸ ਜ਼ਿਲ੍ਹੇ ਨੂੰ ਪੰਜਾਬ ਵਿੱਚੋਂ ਵਿਕਾਸ ਕਾਰਜਾਂ ਤੇ ਸਹੂਲਤਾਂ ਪ੍ਰਦਾਨ ਕਰਵਾਉਣ ਵਿੱਚ ਨੰਬਰ ਇਕ ਤੇ ਪਹੁੰਚਾ ਸਕੀਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਜੋ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਬਤੌਰ ਚੇਅਰਮੈਨ ਹੋਣਗੇ ਉਹਨਾਂ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ।
Total Responses : 929