ਦੇਵਾ ਨੰਦ ਸ਼ਰਮਾ
ਫਰੀਦਕੋਟ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂ ਕੀਤੀ ਲੜੀ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਵੱਖ ਵੱਖ ਖੇਡਾਂ ਲਈ ਚੁਣੇ ਮੈਡਲਿਸਟ/ ਹੋਣਹਾਰ ਖਿਡਾਰੀਆਂ ਲਈ ਸਮਰ ਕੋਚਿੰਗ ਕੈਂਪ ਲਗਾਏ ਗਏ, ਜਿਨਾਂ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸੈ.) ਮੈਡਮ ਬਲਜੀਤ ਕੌਰ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚਲਾਏ ਜਾ ਰਹੇ ਪ੍ਰੋਗਰਾਮਾਂ ਤਹਿਤ ਜਿਲ•ੇ ਦੇ ਵੱਖ ਵੱਖ ਸਕੂਲਾਂ ਵਿੱਚ ਸਮਰ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪੰਜਗਰਾਈਂ ਕਲਾਂ, ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੁਲ ਫਰੀਦਕੋਟ, ਸਰਕਾਰੀ ਹਾਈ ਸਕੂਲ ਢੈਪਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਸਮੇਤ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਮਰ ਕੈਂਪਾਂ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਯੋਗ ਸਾਧਨਾ, ਪੁਰਾਤਨ ਖੇਡਾਂ, ਸਿਲਾਈ-ਕਟਾਈ ਅਤੇ ਆਰਟ-ਕਰਾਫਟ ਦੀ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬੈਂਕ 'ਚ ਖਾਤਾ ਖੁਲਵਾਉਣ ਅਤੇ ਉਸ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੱਖ ਵੱਖ ਸਰੀਰਕ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਮੈਡਮ ਬਲਜੀਤ ਕੌਰ ਨੇ ਹਿੱਸਾ ਲੈਣ ਵਾਲੇ ਸਮੂਹ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਇਹੋ ਜਿਹੇ ਮੁਕਾਬਿਲਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ। ਉਨ•ਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ ਨਾਲ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਵੱਧ ਚੜ• ਕੇ ਹਿੱਸਾ ਲੈਣਾ ਚਾਹੀਦਾ ਹੈ ।
ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪੰਜਗਰਾਈਂ ਕਲਾਂ ਸ: ਭੁਪਿੰਦਰ ਸਿੰਘ ਬਰਾੜ, ਜਿਲਾ ਗਾਇਡੈਂਸ ਕੌਂਸਲਰ ਸ੍ਰੀ ਜਸਬੀਰ ਜੱਸੀ ਵੀ ਹਾਜ਼ਰ ਸਨ।