ਦੇਵਾ ਨੰਦ ਸ਼ਰਮਾ
ਫਰੀਦਕੋਟ 22 ਜੂਨ 2019 - ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਅਤੇ ਡੈਪੋ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੀਨੀਅਰ ਪੁਲਿਸ ਕਪਤਾਨ ਸ: ਰਾਜਬਚਨ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਸਮੁੱਚੇ ਜ਼ਿਲੇ• ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਿਸੇਸ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸਮੁੱਚੇ ਜਿਲੇ• ਵਿਚ ਜਾਗਰੂਕਤਾ ਸਮਾਗਮ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਢੁੱਡੀ ਵਿਖੇ ਲੋਕਾਂ ਨੂੰ ਨਸ਼ੇ ਤੋਂ ਬਚਾਉਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਣ ਇਸ ਦੇ ਇਲਾਜ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡੀ. ਐਸ. ਪੀ. ਕਰਾਈਮ ਸ਼੍ਰੀ ਅਵਤਾਰ ਚੰਦ ਨੇ ਕੀਤੀ।
ਇਸ ਮੌਕੇ ਉਨ•ਾਂ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾਂ ਇਕ ਬਿਮਾਰੀ ਹੈ। ਜਿਸ ਦਾ ਇਲਾਜ ਹੈ। ਇਨ•ਾਂ ਦਾ ਇਲਾਜ ਜ਼ਿਲ•ੇ ਦੇ ਮੁੜ ਵਸੇਬਾ ਕੇਂਦਰਾਂ, ਸਿਵਲ ਹਸਪਤਾਲ, ਓਟ ਸੈਂਟਰਾਂ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ•ਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪੰਜਾਬ ਦੀ ਭਲਾਈ ਲਈ ਪ੍ਰਤੀ ਦ੍ਰਿੜਤਾ ਨਾਲ ਕੰਮ ਕੀਤਾ ਹੈ। ਹੁਣ ਸਾਨੂੰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਜਿਸ ਤਰ•ਾਂ ਪੰਜਾਬ ਵਿਚੋਂ ਟੀ.ਬੀ., ਪੋਲਿਓ ਅਤੇ ਚੇਚਕ ਨਾਮਕ ਆਦਿ ਭਿਆਨਕ ਬਿਮਾਰੀਆਂ ਦਾ ਲਗਭਗ ਖਾਤਮਾ ਕੀਤਾ ਜਾ ਚੁੱਕਾ ਹੈ। ਹੁਣ ਤਾਂ ਇਹ ਲੜਾਈ ਸਾਡੇ ਆਪਣੇ ਨੌਜਵਾਨ ਬੱਚਿਆਂ ਦੇ ਭਵਿੱਖ ਦੀ ਖਾਤਰ ਹੈ ਜਿਸ ਪ੍ਰਤੀ ਸਾਰੇ ਸਮਾਜ ਦੇ ਲੋਕਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਜਰੂਰਤ ਹੈ। ਉਨ•ਾਂ ਇਸ ਮੌਕੇ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਮੰਗਿਆ ਕਿ ਉਹ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਚੁੱਕੇ ਲੋਕਾਂ ਨੂੰ ਕੌਂਸਲਿੰਗ ਅਤੇ ਮੋਟੀਵੇਸਨ ਦੁਆਰਾ ਨਸ਼ਿਆਂ ਤੋਂ ਮੁਕਤੀ ਦਿਵਾਉਣ ਵਿਚ ਸਹਿਯੋਗ ਕਰਨ ਤਾਂ ਜੋ ਇਹ ਲੋਕ ਮੁੜ ਸਿਹਤਮੰਦ ਹੋ ਕੇ ਆਪਣਾ ਕੰਮ ਕੰਮਕਾਰ ਸ਼ੁਰੂ ਕਰ ਸਕਣ ਅਤੇ ਸਮਾਜ ਵਿਚ ਆਪਣਾ ਰੁਤਬਾ ਮੁੜ ਹਾਸਿਲ ਕਰ ਸਕਣ।
ਇਸ ਮੌਕੇ ਇੰਸਪੈਕਟਰ ਗੁਰਮੀਤ ਸਿੰਘ ਸੰਧੂ, ਏ ਐਸ ਆਈ ਸੁਖਦਰਸ਼ਨ ਸਿੰਘ ਇੰਚਾਰਜ ਚੌਂਕੀ ਕਲੇਰ ਤੋਂ ਇਲਾਵਾ ਸਰਪੰਚ ਗੁਰਬਖਸ਼ ਸਿੰਘ, ਗੁਰਤੇਜ਼ ਸਿੰਘ ਢੁੱਡੀ, ਅਸ਼ਵਨੀ ਕੁਮਾਰ, ਗੁਰਜੰਟ ਸਿੰਘ, ਸਾਬਕਾ ਸਰਪੰਚ ਪ੍ਰੀਤਮ ਸਿੰਘ ਪੱਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।